23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਲੂਮਿੰਗ ਬਡਜ਼ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਬੀ. ਬੀ.

ਅਜੀਤ ਡੈਸਕ 24-11-2026
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਦੇ ਹਿੱਸੇ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦ ਨਵਾਂ ਜ਼ਿਲ੍ਹਾ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਨਾਲ ਮਨਾਇਆ ਗਿਆ। ਇਹ ਵਿੱਦਿਅਕ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾਕਟਰ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ, ਧਾਰਮਿਕ ਸਦਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸਮੂਹ ਹਾਜ਼ਰੀਨ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਪ੍ਰਾਪਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਸਮੁੱਚੀ ਮਾਨਵਤਾ ਨੂੰ ਦਿੱਤੇ ਗਏ ਮਹਾਨ ਸੰਦੇਸ਼ਾਂ ਨਾਲ ਸਬੰਧਿਤ ਬਹੁਤ ਹੀ ਸੁੰਦਰ ਅਤੇ ਜਾਣਕਾਰੀ ਭਰਪੂਰ ਚਾਰਟ ਤਿਆਰ ਕੀਤੇ ਗਏ। ਸਮਾਗਮ ਦੌਰਾਨ ਸਕੂਲ ਦੇ 12ਵੀਂ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ‘ਤੇ ਵਿਸ਼ੇਸ਼ ਚਾਨਣਾ ਪਾਇਆ ਗਿਆ। ਇਸ ਮੌਕੇ ਮੈਡਮ ਜਸਵੀਰ ਕੌਰ, ਮੈਡਮ ਸਰਬਜੀਤ ਕੌਰ ਗਿੱਲ ਅਤੇ ਮੈਡਮ ਸੁਖਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਬਾਰੇ ਵਿਸਥਾਰ ਪੂਰਵਕ ਜਾਣੂੰ ਕਰਵਾਇਆ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਤਿੰਨ ਪ੍ਰਮੁੱਖ ਸਿਧਾਂਤਾਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੀ ਮਹੱਤਤਾ ਬਾਰੇ ਸਮਝਾਇਆ। ਇਸ ਮੌਕੇ ਸਕੂਲ ਦੀ ਡਾਇਰੈਕਟਰ ਮੈਡਮ ਰਮਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਕਿਹਾ ।
ਪਿਛਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਬੱਚਿਆਂ ਲਈ ਵਸਤੂਆਂ ਦੀ ਪਛਾਣ ਸੰਬੰਧੀ ਗਤੀਵਿਧੀ ਕਰਵਾਈ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਨਗਰ ਕੀਰਤਨ ਸਜਾਇਆ ਵੱਖ - ਵੱਖ ਥਾਈਂ ਗੁਰੂ ਘਰਾਂ ’ਚ ਹੋਏ ਗੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।