26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਵਿਧਾਇਕ ਬਿਲਾਸਪੁਰ ਨੇ ਅੱਜ ਹੋਣ ਵਾਲੀ ਰੈਲੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮਟਵਾਣੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਅਜੀਤ ਡੈਸਕ 26-11-2026

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮਟਵਾਣੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਬਲਤੇਜ ਪੰਨੂ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਵਲੋਂ ਪੂਰੀ ਤਨਦੇਹੀ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਹੁੰਚਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 26 ਨਵੰਬਰ ਨੂੰ ਮਟਵਾਣੀ ਵਿਖੇ ਹੋਣ ਵਾਲੀ ਇਸ ਵਿਸ਼ਾਲ ਰੈਲੀ ਵਿਚ ਹੁੰਮ-ਹੁੰਮਾ ਕੇ ਪਹੁੰਚਣ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਾਰ ਸੁਣਨ। ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।

ਪਿਛਲੀ ਖ਼ਬਰ ਦਿਨ-ਦਿਹਾੜੇ ਬਾਘਾ ਪੁਰਾਣਾ ਦੇ ਭਰੇ ਬਾਜ਼ਾਰ ’ਚ ਚੱਲੀਆਂ ਗੋਲੀਆਂ, ਸ਼ਹਿਰ ਅੰਦਰ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਭਾਜਪਾ-ਅਕਾਲੀ ਦਲ ਦੇ ਸਮਝੌਤੇ ਨੂੰ ਪੰਜਾਬ ਦੇ ਲੋਕ ਕਦੇ ਵੀ ਸਵੀਕਾਰ ਨਹੀਂ ਕਰਨਗੇ-ਚੇਅਰਮੈਨ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।