26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬੀਬੀ ਨਰਿੰਦਰ ਕੌਰ ਰਣੀਆਂ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ

ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਬਣਨ ’ਤੇ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਗੁਰੂ ਨਾਨਕ ਕਾਲਜ ਮੋਗਾ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ, ਸਟਾਫ ਅਤੇ ਵਿਦਿਆਰਥੀਆਂ ਵਲੋਂ ਮੁਬਾਰਕਬਾਦ ਦਿੱਤੀ ਗਈ| ਇਸ ਮੌਕੇ ਪ੍ਰਿੰਸੀਪਲ ਡਾ.

ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਬਣਨ ’ਤੇ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਗੁਰੂ ਨਾਨਕ ਕਾਲਜ ਮੋਗਾ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ, ਸਟਾਫ ਅਤੇ ਵਿਦਿਆਰਥੀਆਂ ਵਲੋਂ ਮੁਬਾਰਕਬਾਦ ਦਿੱਤੀ ਗਈ| ਇਸ ਮੌਕੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਬੀਬੀ ਨਰਿੰਦਰ ਕੌਰ ਰਣੀਆਂ ਇਕ ਸੂਝਵਾਨ, ਸੰਜੀਦਾ ਅਤੇ ਦੂਰ-ਅੰਦੇਸ਼ ਸ਼ਖਸੀਅਤ ਦੇ ਮਾਲਕ ਹਨ| ਉਨ੍ਹਾਂ ਨੇ ਹਮੇਸ਼ਾ ਪੰਥਕ ਮਰਿਆਦਾਵਾਂ, ਸਿੱਖੀ ਸਿਧਾਂਤਾਂ ਅਤੇ ਧਾਰਮਿਕ ਤੇ ਸਮਾਜਿਕ ਕਾਰਜਾਂ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ| ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਮੈਂਬਰ ਵਜੋਂ ਮਿਲੀ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਸ਼ਖਸੀਅਤ ਅਤੇ ਪੰਥਕ ਸੇਵਾਵਾਂ ਦਾ ਮਾਣ ਹੈ| ਉਨ੍ਹਾਂ ਆਸ ਪ੍ਰਗਟਾਈ ਕਿ ਬੀਬੀ ਨਰਿੰਦਰ ਕੌਰ ਰਣੀਆਂ ਆਪਣੀ ਯੋਗਤਾ, ਤਜਰਬੇ ਅਤੇ ਸੂਝ-ਬੂਝ ਨਾਲ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਸੰਸਥਾ ਦੀ ਬਿਹਤਰੀ ਲਈ ਹੋਰ ਵੀ ਵਧੇਰੇ ਯੋਗਦਾਨ ਪਾਉਣਗੇ| ਕਾਲਜ ਦੇ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ਵਲੋਂ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਵਧਾਈ ਦਿੱਤੀ|
ਪਿਛਲੀ ਖ਼ਬਰ ਖੇਤੀ ਸੈਕਟਰ ਲਈ ਰੋਜ਼ਾਨਾ ਘੱਟੋ ਘੱਟ 10 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇ- ਕਿਸਾਨ ਆਗੂ ਮਾਣੂੰਕੇ ਅਗਲੀ ਖ਼ਬਰ ਸੰਨ੍ਹੀ ਗਿੱਲ ਦੀ ਅਗਵਾਈ ’ਚ ਹਲਕਾ ਮੋਗਾ ਦੀ ਅਕਾਲੀ-ਭਾਜਪਾ ਗੱਠਜੋੜ ਲਈ ਲੱਡੂ ਵੰਡਣ ਦੀ ਰਸਮ ਨੇ ਧਾਰਿਆ ਰੈਲੀ ਦਾ ਰੂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।