26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਨਾਨਕ ਮੋਦੀਖ਼ਾਨਾ ਦਾ ਹੋਇਆ 273ਵਾਂ ਰਾਸ਼ਨ ਵੰਡ ਸਮਾਗਮ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਸ਼ਹਿਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀਖ਼ਾਨਾ ਜੋ ਕਿ ਸਮਾਜ ਸੇਵੀ ਕੰਮਾਂ ਤੋਂ ਇਲਾਵਾ ਪਿਛਲੇ 21 ਸਾਲਾਂ ਤੋਂ ਲਗਾਤਾਰ ਹਰ ਮਹੀਨੇ ਰਾਸ਼ਨ ਮੁਹੱਈਆ ਕਰਵਾਉਂਦੇ ਆ ਰਹੇ ਹਨ ਅਤੇ ਇਸ ਵਾਰ ਗੁਰੂ ਨਾਨਕ ਮੋਦੀਖ਼ਾਨਾ ਦਾ 273ਵਾਂ ਰਾਸ਼ਨ ਵੰਡ ਸਮਾਗਮ ਪੂਰੀ ਤਰ੍ਹਾਂ ਸਫਲ ਹੋ ਨਿੱਬੜਿਆ। ਧਾਰਮਿਕ ਰਵਾਇਤ ਅਨੁਸਾਰ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਜਾਪ ਕਰਨ ਉਪਰੰਤ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਫ਼ਰੀਦਕੋਟ ਵਾਲਿਆਂ ਨੇ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਸ਼ਹਿਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀਖ਼ਾਨਾ ਜੋ ਕਿ ਸਮਾਜ ਸੇਵੀ ਕੰਮਾਂ ਤੋਂ ਇਲਾਵਾ ਪਿਛਲੇ 21 ਸਾਲਾਂ ਤੋਂ ਲਗਾਤਾਰ ਹਰ ਮਹੀਨੇ ਰਾਸ਼ਨ ਮੁਹੱਈਆ ਕਰਵਾਉਂਦੇ ਆ ਰਹੇ ਹਨ ਅਤੇ ਇਸ ਵਾਰ ਗੁਰੂ ਨਾਨਕ ਮੋਦੀਖ਼ਾਨਾ ਦਾ 273ਵਾਂ ਰਾਸ਼ਨ ਵੰਡ ਸਮਾਗਮ ਪੂਰੀ ਤਰ੍ਹਾਂ ਸਫਲ ਹੋ ਨਿੱਬੜਿਆ। ਧਾਰਮਿਕ ਰਵਾਇਤ ਅਨੁਸਾਰ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਜਾਪ ਕਰਨ ਉਪਰੰਤ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਫ਼ਰੀਦਕੋਟ ਵਾਲਿਆਂ ਨੇ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਰਾਸ਼ਨ ਵੰਡ ਸਮਾਗਮ ਦੌਰਾਨ ਪ੍ਰਸਿੱਧ ਸਮਾਜ ਸੇਵੀ ਗੁਰਚਰਨ ਸਿੰਘ ਹੀਰੋ ਹਾਂਡਾ ਅਤੇ ਸਾਬਕਾ ਕੌਂਸਲਰ ਚਰਨਜੀਤ ਸਿੰਘ ਝੰਡੇਆਣਾ ਨੇ ਰਾਸ਼ਨ ਵੰਡਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਸਥਾ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਨੇ ਪੁੱਜੇ ਮਹਿਮਾਨਾਂ ਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਨਾਨਕ ਮੋਦੀਖ਼ਾਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਪਾਰ ਕਿਰਪਾ ਸਦਕਾ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਿਰੰਤਰ ਚੱਲਦਾ ਆ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਸੱਗੂ, ਸੁਮਿੱਤਰ ਸਿੰਘ ਨੈਸਲੇ, ਠੇਕੇਦਾਰ ਮੁਕੰਦ ਸਿੰਘ, ਹਰਦੇਵ ਸਿੰਘ ਚਾਨਾ, ਜਸਵੰਤ ਸਿੰਘ ਪ੍ਰਧਾਨ, ਜਸਵੰਤ ਸਿੰਘ ਨਾਗੀ, ਸ਼ਮਸ਼ੇਰ ਸਿੰਘ, ਗੁਰਚਰਨ ਸਿੰਘ ਚਾਨਾ, ਰਾਜੂ ਮਹੇਸ਼ਰੀ, ਗੁਰਪ੍ਰੀਤ ਸਿੰਘ ਲਾਲੀ ਰਣੀਆਂ, ਬਾਬਾ ਕੁਲਦੀਪ ਸਿੰਘ ਸੇਖਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜਾਰੀ ਅਗਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਆਗਮਨ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।