28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ ਦੇ ਮੈਂਬਰ ਪਾਵਨ ਜੋਤ ਲਿਆਉਣ ਲਈ ਸਾਲਾਸਰ ਧਾਮ ਰਾਜਸਥਾਨ ਵਾਸਤੇ ਰਵਾਨਾ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਧਾਰਮਿਕ ਨਗਰੀ ਮੋਗਾ ਵਿਚ ਭਗਵਾਨ ਸ੍ਰੀ ਹਨੂਮਾਨ ਜੀ ਪ੍ਰਤੀ ਸ਼ਰਧਾ ਅਤੇ ਭਗਤੀ ਦਾ ਮਾਹੌਲ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਪ੍ਰਤਾਪ ਰੋਡ ਸਥਿਤ ਸ੍ਰੀ ਸਨਾਤਨ ਧਰਮ ਮੰਦਰ ਵਿਖੇ 28 ਨਵੰਬਰ ਨੂੰ ਕਰਵਾਏ ਜਾ ਰਹੇ ਵਿਸ਼ਾਲ ਹਨੂਮਾਨ ਸੰਕੀਰਤਨ ਲਈ ਪਾਵਨ ਜੋਤ ਲਿਆਉਣ ਵਾਸਤੇ ਸ੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ ਦੇ ਮੈਂਬਰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਰਾਜਸਥਾਨ ਦੇ ਪ੍ਰਸਿੱਧ ਧਾਰਮਿਕ ਅਸਥਾਨ ਸਾਲਾਸਰ ਧਾਮ ਲਈ ਰਵਾਨਾ ਹੋਏ। ਮੈਂਬਰ ਸਾਲਾਸਰ ਧਾਮ ਤੋਂ ਪਵਿੱਤਰ ਜੋਤ ਲੈ ਕੇ ਮੋਗਾ ਪਹੁੰਚਣਗੇ, ਜਿੱਥੇ ਸੰਕੀਰਤਨ ਵਿਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਨੂੰ ਪਾਵਨ ਜੋਤ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਵੇਗਾ।

ਅਜੀਤ ਡੈਸਕ 28-11-2026
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਧਾਰਮਿਕ ਨਗਰੀ ਮੋਗਾ ਵਿਚ ਭਗਵਾਨ ਸ੍ਰੀ ਹਨੂਮਾਨ ਜੀ ਪ੍ਰਤੀ ਸ਼ਰਧਾ ਅਤੇ ਭਗਤੀ ਦਾ ਮਾਹੌਲ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਪ੍ਰਤਾਪ ਰੋਡ ਸਥਿਤ ਸ੍ਰੀ ਸਨਾਤਨ ਧਰਮ ਮੰਦਰ ਵਿਖੇ 28 ਨਵੰਬਰ ਨੂੰ ਕਰਵਾਏ ਜਾ ਰਹੇ ਵਿਸ਼ਾਲ ਹਨੂਮਾਨ ਸੰਕੀਰਤਨ ਲਈ ਪਾਵਨ ਜੋਤ ਲਿਆਉਣ ਵਾਸਤੇ ਸ੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ ਦੇ ਮੈਂਬਰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਰਾਜਸਥਾਨ ਦੇ ਪ੍ਰਸਿੱਧ ਧਾਰਮਿਕ ਅਸਥਾਨ ਸਾਲਾਸਰ ਧਾਮ ਲਈ ਰਵਾਨਾ ਹੋਏ। ਮੈਂਬਰ ਸਾਲਾਸਰ ਧਾਮ ਤੋਂ ਪਵਿੱਤਰ ਜੋਤ ਲੈ ਕੇ ਮੋਗਾ ਪਹੁੰਚਣਗੇ, ਜਿੱਥੇ ਸੰਕੀਰਤਨ ਵਿਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਨੂੰ ਪਾਵਨ ਜੋਤ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਵੇਗਾ। ਇਸ ਮੌਕੇ ਦਲ ਦੇ ਸਰਪ੍ਰਸਤ ਵਿਪਨ ਜਿੰਦਲ, ਸਰਪ੍ਰਸਤ ਸ਼ਿਵ ਕੁਮਾਰ ਗਰਗ, ਪ੍ਰਧਾਨ ਮੰਗਤ ਰਾਏ ਸਿੰਗਲਾ, ਉਪ ਪ੍ਰਧਾਨ ਕੁਲਭੂਸ਼ਨ ਜੈਦਕਾ, ਸਕੱਤਰ ਗੌਰਵ ਗੋਇਲ, ਖ਼ਜ਼ਾਨਚੀ ਸੰਜੀਵ ਸਿੰਗਲਾ, ਪ੍ਰੈੱਸ ਸਕੱਤਰ ਭਾਰਤ ਭੂਸ਼ਨ ਜੈਦਕਾ, ਨਾਇਕ ਪ੍ਰਮੋਦ ਜੈਨ, ਮੋਹਨ ਲਾਲ, ਅਮਰੀਸ਼ ਸੂਦ, ਰਾਹੁਲ, ਸੁਸ਼ਾਂਤ ਸਮੇਤ ਹੋਰ ਮੈਂਬਰ ਮੌਜੂਦ ਸਨ। ਇਸ ਮੌਕੇ ਦਲ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸ੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ ਵਲੋਂ ਹਰ ਸਾਲ ਧਾਰਮਿਕ ਸਮਾਗਮਾਂ ਰਾਹੀਂ ਸ਼ਰਧਾਲੂਆਂ ਨੂੰ ਧਰਮ ਅਤੇ ਭਗਤੀ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ 28 ਨਵੰਬਰ ਨੂੰ ਸ੍ਰੀ ਸਨਾਤਨ ਧਰਮ ਮੰਦਰ ਪ੍ਰਤਾਪ ਰੋਡ ਵਿਖੇ ਭਗਵਾਨ ਸ੍ਰੀ ਹਨੂਮਾਨ ਜੀ ਦਾ ਵਿਸ਼ਾਲ ਸੰਕੀਰਤਨ ਕਰਵਾਇਆ ਜਾ ਰਿਹਾ ਹੈ। ਸਮਾਗਮ ਨੂੰ ਲੈ ਕੇ ਮੰਦਰ ਵਿਚ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਾਲਾਸਰ ਧਾਮ ਤੋਂ ਲਿਆਂਦੀ ਜਾਣ ਵਾਲੀ ਪਾਵਨ ਜੋਤ ਇਸ ਧਾਰਮਿਕ ਸਮਾਗਮ ਦਾ ਵਿਸ਼ੇਸ਼ ਆਕਰਸ਼ਨ ਹੋਵੇਗੀ। ਸ਼ਰਧਾਲੂ ਪਾਵਨ ਜੋਤ ਦੇ ਦਰਸ਼ਨ ਕਰ ਕੇ ਬਾਲਾ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਸੰਕੀਰਤਨ ਦੌਰਾਨ ਪ੍ਰਸਿੱਧ ਭਜਨ ਗਾਇਕ ਆਸ਼ੀਸ਼ ਚੋਪੜਾ ਮੋਗਾ ਵਾਲੇ, ਸੁਖਦੇਵ ਸਾਂਵਰੀਆ ਮੋਗਾ ਵਾਲੇ ਅਤੇ ਸੋਨਮ ਚੌਧਰੀ ਹਿਮਾਚਲ ਪ੍ਰਦੇਸ਼ ਵਾਲੇ ਆਪਣੀਆਂ ਮਧੁਰ ਭਜਨ ਪੇਸ਼ਕਾਰੀਆਂ ਰਾਹੀਂ ਬਾਲਾ ਜੀ ਮਹਾਰਾਜ ਦਾ ਗੁਣਗਾਨ ਕਰਨਗੇ। ਅੰਤ ਵਿਚ ਦਲ ਦੇ ਅਹੁਦੇਦਾਰਾਂ ਨੇ ਸ਼ਹਿਰ ਵਾਸੀਆਂ ਅਤੇ ਸਮੂਹ ਧਰਮ ਪ੍ਰੇਮੀ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਅੱਜ 28 ਨਵੰਬਰ ਨੂੰ ਹੋਣ ਵਾਲੇ ਇਸ ਵਿਸ਼ਾਲ ਸੰਕੀਰਤਨ ਵਿਚ ਆਪਣੇ ਪਰਿਵਾਰਾਂ ਸਮੇਤ ਪਹੁੰਚਣ।
ਪਿਛਲੀ ਖ਼ਬਰ ਟੀ.ਐੱਲ.ਐੱਫ. ਸਕੂਲ ਵਿਚ ਕਠਪੁਤਲੀ ਸ਼ੋਅ ਰਾਹੀਂ ਬੱਚਿਆਂ ਨੂੰ ਦਿੱਤੀ ਨੈਤਿਕ ਸਿੱਖਿਆ ਅਗਲੀ ਖ਼ਬਰ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।