28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਬਲਾਕ ਨਿਹਾਲ ਸਿੰਘ ਵਾਲਾ ਦੇ ਅਧਿਆਪਕ 29 ਨੂੰ ਸੁਨਾਮ ’ਚ ਕਰਨਗੇ ਵੱਡੀ ਸ਼ਮੂਲੀਅਤ

ਨਿਹਾਲ ਸਿੰਘ ਵਾਲਾ, 27 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 29 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਵਿਧਾਨ ਸਭਾ ਹਲਕੇ ਸੁਨਾਮ ‘ਚ ਕੀਤੀ ਜਾ ਰਹੀ ਰੈਲੀ ‘ਚ ਡੀ. ਟੀ.

ਅਜੀਤ ਡੈਸਕ 28-11-2026
ਨਿਹਾਲ ਸਿੰਘ ਵਾਲਾ, 27 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 29 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਵਿਧਾਨ ਸਭਾ ਹਲਕੇ ਸੁਨਾਮ ‘ਚ ਕੀਤੀ ਜਾ ਰਹੀ ਰੈਲੀ ‘ਚ ਡੀ. ਟੀ. ਐਫ. ਬਲਾਕ ਕਮੇਟੀ ਨਿਹਾਲ ਸਿੰਘ ਵਾਲਾ ਵਲੋਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਮੀਟਿੰਗ ਕਰਦਿਆਂ ਡੀ.ਟੀ.ਐਫ. ਬਲਾਕ ਨਿਹਾਲ ਸਿੰਘ ਵਾਲਾ ਦੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਮਾਛੀਕੇ ਅਤੇ ਬਲਾਕ ਸਕੱਤਰ ਗੁਰਮੀਤ ਸਿੰਘ ਝੋਰੜਾਂ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਅਜੇ ਤੱਕ ਸਿਰਫ਼ ਐਲਾਨ ਹੀ ਹੈ ਇਸ ਨੂੰ ਅਜੇ ਤੱਕ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਸਕਿਆ। ਇਸ ਐਲਾਨ ਨੂੰ ਪੂਰਾ ਕਰਵਾਉਣ ਵਾਸਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵਲੋਂ 29 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਸੁਨਾਮ ਵਿਖੇ ਘਰ ਦਾ ਘਿਰਾਓ ਕੀਤਾ ਜਾਵੇਗਾ ਜਿਸ ‘ਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਕਾਡਰ ਵਧ ਚੜ੍ਹ ਕੇ ਸ਼ਮੂਲੀਅਤ ਕਰੇਗਾ। ਬਲਾਕ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਕੁੱਸਾ, ਵਿੱਤ ਸਕੱਤਰ ਜਸਵੀਰ ਸਿੰਘ ਸੈਦੋਕੇ ਅਤੇ ਪ੍ਰੈੱਸ ਸਕੱਤਰ ਹੀਰਾ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਤਾਂ ਕੀ ਬਹਾਲ ਕਰਨੀ ਸੀ ਸਗੋਂ ਉਨ੍ਹਾਂ ਦੀਆਂ ਹੋਰ ਮੰਗਾਂ 17-17-20 ਅਤੇ 15-1-15 ਦਾ ਪੱਤਰ ਰੱਦ ਕਰਨਾ, ਮਾਣ ਭੱਤਾ ਵਰਕਰਾਂ ਦੀ ਤਨਖ਼ਾਹ ‘ਚ ਵਾਧਾ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨਾ, ਏ.ਸੀ.ਪੀ. ਬਹਾਲ ਕਰਨਾ, ਕੱਟੇ ਭੱਤੇ ਬਹਾਲ ਕਰਨ ਵਰਗੀਆਂ ਮੰਗਾਂ ‘ਤੇ ਵੀ ਕੋਈ ਹਾਮੀ ਨਹੀਂ ਭਰ ਰਹੀ। ਇਸ ਮੌਕੇ ਔਰਤ ਆਗੂਆਂ ਅਮਰਜੀਤ ਕੌਰ ਪੱਤੋ ਅਤੇ ਲਖਵੀਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਸਰਕਾਰ ਮੁਲਾਜ਼ਮਾਂ ਲਈ ਹੁਣ ਤੱਕ ਦੀ ਸਭ ਤੋਂ ਮਾਰੂ ਸਰਕਾਰ ਸਾਬਿਤ ਹੋਈ ਹੈ, ਜਿਸ ਨੇ ਮੁਲਾਜ਼ਮਾਂ ਦੀ ਇਕ ਵੀ ਮੰਗ ਨਹੀਂ ਮੰਨੀ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਆਗੂਆਂ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਚੋਣ ਜ਼ਾਬਤਾ ਲੱਗਣ ‘ਚ ਇਕ ਮਹੀਨਾ ਬਾਕੀ ਰਹਿ ਗਿਆ ਹੈ ਇਸ ਲਈ ਸੁਨਾਮ ਵਿਖੇ ਹੋਣ ਵਾਲੇ ਇਸ ਐਕਸ਼ਨ ‘ਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ। ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਕੁਲਵਿੰਦਰ ਸਿੰਘ ਚੁੱਘੇ, ਨਵਦੀਪ ਸਿੰਘ ਧੂੜਕੋਟ, ਅਮਰਜੀਤ ਕੌਰ ਪੱਤੋ, ਲਖਵੀਰ ਕੌਰ ਬੁਰਜ, ਸੰਦੀਪ ਕੌਰ ਧੂੜਕੋਟ ਆਦਿ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਹਿੰਮਤਪੁਰਾ ਵਿਚ ਕਾਂਗਰਸੀਆ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਅਗਲੀ ਖ਼ਬਰ ਗ਼ਦਰੀ ਬਾਬਾ ਬਚਨ ਸਿੰਘ ਘੋਲੀਆ ਦੀ ਮਨਾਈ 43ਵੀਂ ਸਾਲਾਨਾ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਆਗੂ।

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।