28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅੱਜ 11 ਵਜੇ ਪਿੰਡ ਠੱਠੀ ਭਾਈ ਵਿਖੇ ਹੋਵੇਗਾ ਅੰਤਿਮ ਸੰਸਕਾਰ

ਠੱਠੀ ਭਾਈ, 27 ਨਵੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਠੱਠੀ ਭਾਈ ਦੀ ਉੱਘੀ ਸ਼ਖ਼ਸੀਅਤ, ਮਿਲਾਪੜੇ ਸੁਭਾਅ ਅਤੇ ਨਿੱਘੇ ਸਤਿਕਾਰ ਵਾਲੇ ਆੜ੍ਹਤੀ ਜਸਵਿੰਦਰ ਸਿੰਘ ਕਿੰਗਰਾ ਦੀ ਅਚਾਨਕ ਹੋਈ ਬੇਵਕਤੀ ਮੌਤ ਦੀ ਦੁਖਦਾਈ ਖ਼ਬਰ ਨਾਲ ਸਮੁੱਚੇ ਨਗਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਸਵਰਗੀ ਆੜ੍ਹਤੀ ਜਲੌਰ ਸਿੰਘ ਕਿੰਗਰਾ ਦੇ ਸਪੁੱਤਰ, ਗੁਰਵਿੰਦਰ ਸਿੰਘ ਕਿੰਗਰਾ ਦੇ ਸਤਿਕਾਰਯੋਗ ਪਿਤਾ ਅਤੇ ਇਕਬਾਲ ਸਿੰਘ ਡੀ.

ਅਜੀਤ ਡੈਸਕ 28-11-2026
ਠੱਠੀ ਭਾਈ, 27 ਨਵੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਠੱਠੀ ਭਾਈ ਦੀ ਉੱਘੀ ਸ਼ਖ਼ਸੀਅਤ, ਮਿਲਾਪੜੇ ਸੁਭਾਅ ਅਤੇ ਨਿੱਘੇ ਸਤਿਕਾਰ ਵਾਲੇ ਆੜ੍ਹਤੀ ਜਸਵਿੰਦਰ ਸਿੰਘ ਕਿੰਗਰਾ ਦੀ ਅਚਾਨਕ ਹੋਈ ਬੇਵਕਤੀ ਮੌਤ ਦੀ ਦੁਖਦਾਈ ਖ਼ਬਰ ਨਾਲ ਸਮੁੱਚੇ ਨਗਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਸਵਰਗੀ ਆੜ੍ਹਤੀ ਜਲੌਰ ਸਿੰਘ ਕਿੰਗਰਾ ਦੇ ਸਪੁੱਤਰ, ਗੁਰਵਿੰਦਰ ਸਿੰਘ ਕਿੰਗਰਾ ਦੇ ਸਤਿਕਾਰਯੋਗ ਪਿਤਾ ਅਤੇ ਇਕਬਾਲ ਸਿੰਘ ਡੀ.ਸੀ. ਤੇ ਅਵਤਾਰ ਸਿੰਘ ਪੱਪੂ ਕਿੰਗਰਾ ਦੇ ਵੱਡੇ ਭਰਾ ਆੜ੍ਹਤੀ ਜਸਵਿੰਦਰ ਸਿੰਘ ਕਿੰਗਰਾ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਜਾਣਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੇ ਇਸ ਤਰ੍ਹਾਂ ਅਚਾਨਕ ਸਦੀਵੀ ਵਿਛੋੜਾ ਦੇ ਜਾਣ ਨਾਲ ਜਿੱਥੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਉਨ੍ਹਾਂ ਦੇ ਜਾਣ ਨਾਲ ਪਿੰਡ ਅਤੇ ਇਲਾਕੇ ਦੇ ਲੋਕਾਂ ਵਿਚ ਵੀ ਡੂੰਘੀ ਉਦਾਸੀ ਪਾਈ ਜਾ ਰਹੀ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ਵਿਚ ਰਿਸ਼ਤੇਦਾਰਾਂ, ਸਨੇਹੀਆਂ, ਦੋਸਤਾਂ-ਮਿੱਤਰਾਂ ਅਤੇ ਇਲਾਕੇ ਦੀਆਂ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਨੇ ਕਿਹਾ ਕਿ ਕਿਸੇ ਆਪਣੇ ਪਿਆਰੇ ਦਾ ਇਸ ਤਰ੍ਹਾਂ ਅਚਾਨਕ ਵਿੱਛੜ ਜਾਣਾ ਬਹੁਤ ਹੀ ਅਸਹਿ ਅਤੇ ਅਕਹਿ ਦੁੱਖ ਹੁੰਦਾ ਹੈ। ਜਸਵਿੰਦਰ ਸਿੰਘ ਕਿੰਗਰਾ ਦਾ ਵਿਛੋੜਾ ਪਰਿਵਾਰ ਅਤੇ ਉਨ੍ਹਾਂ ਨੂੰ ਨੇੜਿਉਂ ਜਾਣਨ ਵਾਲੇ ਹਰ ਵਿਅਕਤੀ ਦੇ ਦਿਲ ਵਿਚ ਡੂੰਘੀ ਖਾਲੀ ਥਾਂ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਸਵਰਗੀ ਆੜ੍ਹਤੀ ਜਸਵਿੰਦਰ ਸਿੰਘ ਕਿੰਗਰਾ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 28 ਨਵੰਬਰ 2026 ਨੂੰ ਸਵੇਰੇ 11 ਵਜੇ ਪਿੰਡ ਠੱਠੀ ਭਾਈ ਦੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਪਿਛਲੀ ਖ਼ਬਰ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੀ ਮੈਕਰੋ ਗਲੋਬਲ ਸੰਸਥਾ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਵਿਚ ਵਿਸ਼ਵ ਨਮਸਤੇ ਦਿਵਸ ਮੌਕੇ ਵਿਦਿਆਰਥੀਆਂ ਨੇ ਸਮੂਹਿਕ ਏਕਤਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।