28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਵੈ-ਗਣਨਾ ਪ੍ਰਕਿਰਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲ ਮੁਖੀਆਂ ਦੀ ਅਹਿਮ ਭੂਮਿਕਾ-ਆਰ.ਪੀ. ਸਿੰਘ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਬਲਾਕ ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣਾ ਦੇ ਸਕੂਲ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਆਰ.

ਅਜੀਤ ਡੈਸਕ 28-11-2026
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਬਲਾਕ ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣਾ ਦੇ ਸਕੂਲ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਆਰ.ਪੀ. ਸਿੰਘ ਜੁਆਇੰਟ ਡਾਇਰੈਕਟਰ, ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਕੂਲ ਮੁਖੀਆਂ ਨੂੰ ਜਨਗਣਨਾ-2027 ਦੀ ਮਹੱਤਤਾ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਦੀ ਸਹੂਲਤ ਰਾਹੀਂ ਨਾਗਰਿਕ ਨਿਰਧਾਰਿਤ ਪੋਰਟਲ ‘ਤੇ ਆਪਣੀ ਜਾਣਕਾਰੀ ਖ਼ੁਦ ਦਰਜ ਕਰ ਸਕਦੇ ਹਨ। ਇਸ ਪ੍ਰਕਿਰਿਆ ਨਾਲ ਲੋਕਾਂ ਦੀ ਭਾਗੀਦਾਰੀ ਵਧਾਉਣ ਦੇ ਨਾਲ-ਨਾਲ ਜਨਗਣਨਾ ਦੇ ਕੰਮ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਰਾਹੀਂ ਸਵੈ-ਗਣਨਾ ਸਬੰਧੀ ਜਾਗਰੂਕਤਾ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ। ਸਕੂਲਾਂ ਵਿਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਉਣ, ਵਿਦਿਆਰਥੀਆਂ ਨੂੰ ਇਸ ਪ੍ਰਕਿਰਿਆ ਬਾਰੇ ਜਾਣੂੰ ਕਰਵਾਉਣ ਅਤੇ ਮਾਪਿਆਂ ਨੂੰ ਆਨਲਾਈਨ ਸਵੈ-ਗਣਨਾ ਕਰਨ ਲਈ ਪ੍ਰੇਰਿਤ ਕਰਨ ‘ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਸਫਲ ਆਯੋਜਨ ਲਈ ਹਰ ਨਾਗਰਿਕ ਦੀ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ ਅਤੇ ਸਕੂਲ ਸਿੱਖਿਆ ਵਿਭਾਗ ਇਸ ਸਬੰਧੀ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾ ਸਕਦਾ ਹੈ। ਮੀਟਿੰਗ ਦੌਰਾਨ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਇਸ ਮੁਹਿੰਮ ਨੂੰ ਤਰਜੀਹ ਦੇ ਆਧਾਰ ‘ਤੇ ਲੈਂਦਿਆਂ ਆਪਣੇ-ਆਪਣੇ ਖੇਤਰਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਯਕੀਨੀ ਬਣਾਉਣ।
ਪਿਛਲੀ ਖ਼ਬਰ ਮੋਗਾ ਮਹਾਂ ਰੈਲੀ ਨੇ ਤੋੜੇ ਸਾਰੇ ਰਿਕਾਰਡ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦਾ ਕੀਤਾ ਧੰਨਵਾਦ ਕਿਹਾ, ਕੇਜਰੀਵਾਲ... ਅਗਲੀ ਖ਼ਬਰ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੀ ਮੈਕਰੋ ਗਲੋਬਲ ਸੰਸਥਾ-ਗੁਰਮਿਲਾਪ ਸਿੰਘ ਡੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।