ਨਰੇਗਾ ਮੁਲਾਜ਼ਮਾਂ ਦੀ ਮੋਗਾ ’ਚ ਹੋਈ ਸੂਬਾ ਪੱਧਰੀ ਮੀਟਿੰਗ
ਮੋਗਾ, 28 ਨਵੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਭਰ ਦੇ ਨਰੇਗਾ ਮੁਲਾਜ਼ਮਾਂ ਦੀ ਇਕ ਇਕੱਤਰਤਾ ਇੱਥੇ ਸਥਾਨਕ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਹਾਲ ਵਿਖੇ ਨਰੇਗਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ‘ਤੇ ਹੋਈ। ਪੰਜਾਬ ਭਰ ਤੋਂ ਪਹੁੰਚੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਤੋਂ ਮੁਕਰਨ ਦੀ ਕਰੜੇ ਸ਼ਬਦਾਂ ਵਿਚ ਨਿੰਦਿਆ ਕੀਤੀ।
ਮ
ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਤੋਂ ਮੁੱਕਰੀ ਪੰਜਾਬ ਸਰਕਾਰ ਤੇ ਕੀਤੇ ਤਿੱਖੇ ਹਮਲੇ
29-11-2026
ਮੋਗਾ, 28 ਨਵੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਭਰ ਦੇ ਨਰੇਗਾ ਮੁਲਾਜ਼ਮਾਂ ਦੀ ਇਕ ਇਕੱਤਰਤਾ ਇੱਥੇ ਸਥਾਨਕ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਹਾਲ ਵਿਖੇ ਨਰੇਗਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ‘ਤੇ ਹੋਈ। ਪੰਜਾਬ ਭਰ ਤੋਂ ਪਹੁੰਚੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਤੋਂ ਮੁਕਰਨ ਦੀ ਕਰੜੇ ਸ਼ਬਦਾਂ ਵਿਚ ਨਿੰਦਿਆ ਕੀਤੀ। ਆਗੂਆਂ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ। ਪਹਿਲਾਂ ਸਰਕਾਰ ਇਹ ਬਹਾਨਾ ਲਗਾਉਂਦੀ ਰਹੀ ਹੈ ਕਿ ਨਰੇਗਾ ਮੁਲਾਜ਼ਮ ਕੇਂਦਰੀ ਸਕੀਮ ਦੇ ਮੁਲਾਜ਼ਮ ਹਨ ਪਰ ਹੁਣ ਵੀ.ਬੀ.ਜੀ. ਰਾਮ ਜੀ ਤਹਿਤ ਸੂਬਾ ਸਰਕਾਰ ਦਾ ਵੀ 40 ਫ਼ੀਸਦੀ ਹਿੱਸਾ ਪੈਂਦਾ ਹੈ। ਸਰਵ ਸਿੱਖਿਆ ਅਭਿਆਨ ਅਤੇ ਰਮਸਾ ਦੇ ਅਧਿਆਪਕ ਅਤੇ ਦਫ਼ਤਰੀ ਕਰਮਚਾਰੀਆਂ ਨੂੰ ਪਹਿਲਾਂ ਹੀ ਸਰਕਾਰ ਪੱਕੇ ਕਰ ਚੁੱਕੀ ਹੈ। ਆਗੂਆਂ ਨੇ ਦੱਸਿਆ ਕਿ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਹਾਈਕੋਰਟ ਵਲੋਂ ਵੀ ਹੁਕਮ ਜਾਰੀ ਹੋ ਚੁੱਕੇ ਹਨ ਪਰ ਸਰਕਾਰ ਹੁਣ ਵੀ ਬਚਣ ਦਾ ਕੋਈ ਰਾਹ ਲੱਭ ਰਹੀ ਹੈ। ਇਸ ਕਰਕੇ ਪਹੁੰਚੇ ਹੋਏ ਆਗੂਆਂ ਨੇ ਸਰਕਾਰ ਵਿਰੁੱਧ ਮੁੜ ਤੋਂ ਵੱਡਾ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ। ਨਰੇਗਾ ਮੁਲਾਜ਼ਮਾਂ ਵਿਚ ਤਾਲਮੇਲ ਬਣਾਈ ਰੱਖਣ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਸਰਬਸੰਮਤੀ ਨਾਲ ਗਠਨ ਕੀਤਾ ਗਿਆ। ਪਹੁੰਚੇ ਹੋਏ ਆਗੂਆਂ ਨੇ ਇਕੋ ਇਕ ਠੀਕ ਰਾਹ, ਏਕੇ ਅਤੇ ਸੰਘਰਸ਼ ਦਾ ਸਿਧਾਂਤ ਤੇ ਪਹਿਰਾ ਦੇਣ ਪ੍ਰਣ ਕੀਤਾ ਅਤੇ ਆਉਣ ਵਾਲੇ ਦਿਨਾਂ ਵਿਚ ਖੰਨਾ ਜਾਂ ਧੂਰੀ ਵਿਖੇ ਜ਼ਬਰਦਸਤ ਰੈਲੀ ਕੀਤੀ ਜਾਵੇਗੀ। ਮੀਟਿੰਗ ਨੂੰ ਸੂਬਾ ਆਗੂ ਵਰਿੰਦਰ ਸਿੰਘ, ਅਮਰੀਕ ਸਿੰਘ ਮਹਿਰਾਜ, ਸੰਜੀਵ ਕਾਕੜਾ, ਰਣਧੀਰ ਸਿੰਘ ਧੀਮਾਨ, ਸੁਖਦੇਵ ਸਿੰਘ ਬਠਿੰਡਾ, ਅੰਮ੍ਰਿਤਪਾਲ ਸਿੰਘ ਫ਼ਾਜ਼ਿਲਕਾ , ਸੰਦੀਪ ਸਿੰਘ ਗੁਰਦਾਸਪੁਰ, ਰਣਜੀਤ ਸਿੰਘ ਮੋਗਾ, ਹਰਿੰਦਰਪਾਲ ਸਿੰਘ ਜੋਸ਼ਨ, ਪ੍ਰਭਜੋਤ ਸਿੰਘ ਲੁਧਿਆਣਾ, ਜੋਗਿੰਦਰ ਸਿੰਘ ਮੁਕਤਸਰ, ਗੁਰਪ੍ਰੀਤ ਸਿੰਘ ਫ਼ਿਰੋਜ਼ਪੁਰ, ਸਤਨਾਮ ਸਿੰਘ ਜਲੰਧਰ ਨੇ ਸੰਬੋਧਨ ਕੀਤਾ।