ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਪ੍ਰਦਰਸ਼ਨੀ ਮੇਲਾ 2026 ਬੜੀ ਧੂਮਧਾਮ ਮਨਾਇਆ ਗਿਆ। ਇਸ ਮੌਕੇ ਡਾ. ਹਰਜੋਤ ਕਮਲ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰਦਰਸ਼ਨੀ ਵਿਚ ਬੱਚਿਆਂ ਨੇ ਬੜੀ ਮਿਹਨਤ ਕਰ ਕੇ ਪ੍ਰੋਜੈਕਟ ਤਿਆਰ ਕੀਤੇ ਜਿਨ੍ਹਾਂ ਵਿਚ ਸਾਇੰਸ ਸੋਸ਼ਲ ਸਾਇੰਸ, ਗਣਿਤ, ਪੰਜਾਬ ਤੇ ਆਰਟ ਐਂਡ ਕਰਾਫ਼ਟ ਦੇ ਮਾਡਲ ਤਿਆਰ ਕੀਤੇ ਗਏ। ਬੱਚਿਆਂ ਨੇ ਇਸ ਪ੍ਰਦਰਸ਼ਨੀ ਨੂੰ ਦੇਖਣ ਆਏ ਬੱਚਿਆਂ ਦੇ ਮਾਤਾ-ਪਿਤਾ ਤੇ ਹੋਰ ਸਾਰਿਆਂ ਨੂੰ ਇਨ੍ਹਾਂ ਮਾਡਲਾਂ ਬਾਰੇ ਵਿਸਥਾਰ ਨਾਲ ਦੱਸਿਆ ਤੇ ਬਣੇ ਹੋਏ ਮਾਡਲਾਂ ਨੂੰ ਚਲਾ ਕੇ ਵੀ ਦਿਖਾਇਆ ਗਿਆ। ਡਾ. ਹਰਜੋਤ ਕਮਲ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਦੀ ਕੀਤੀ ਹੋਈ ਮਿਹਨਤ ਨੂੰ ਬਹੁਤ ਸਲਾਹਿਆ ਤੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਡਲ ਤਿਆਰ ਕਰਨ ਲਈ ਬੱਚੇ ਤੇ ਅਧਿਆਪਕ ਦੀ ਪੂਰੀ ਮਿਹਨਤ ਤੇ ਲਗਨ ਸਾਫ਼ ਦਿਖਾਈ ਦਿੰਦੀ ਹੈ। ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਸਕੂਲ ਡਾਇਰੈਕਟਰ ਮੇਜਰ ਸਤਿੰਦਰ ਸਿੰਘ ਤੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਿਰਨ ਬਾਲਾ, ਪਾਇਲ, ਸੁਖਪ੍ਰੀਤ ਕੌਰ, ਪੂਜਾ ਵਰਮਾ, ਅੰਜੂ ਲੂਨਾ, ਜਸਪ੍ਰੀਤ ਕੌਰ, ਪੂਜਾ ਰਾਣੀ, ਹੇਮ ਲਤਾ, ਵੰਦਨਾ ਬਾਂਸਲ, ਬਲਜੀਤ ਕੌਰ, ਸਾਕਸੀ, ਪ੍ਰਭਜੋਤ ਕੌਰ, ਅਨਮੋਲਦੀਪ ਕੌਰ ਆਦਿ ਹਾਜ਼ਰ ਸਨ।