ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ
ਨਿਹਾਲ ਸਿੰਘ ਵਾਲਾ, 29 ਨਵੰਬਰ (ਸੁਖਦੇਵ ਸਿੰਘ ਖਾਲਸਾ)-ਤਿੰਨ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਨਾਨਕਸਰ ਤਖਤੂਪੁਰਾ ਸਾਹਿਬ ਵਿਖੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ.) ਵਲੋਂ ਮੁੱਖ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 930ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਤਖਤੂਪੁਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ| ਖੂਨਦਾਨ ਕੈਂਪ ਉਦਘਾਟਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਮੁੱਖ ਪ੍ਰਬੰਧਕ ਸਾਬਕਾ ਸਰਪੰਚ ਗੁਰਮੇਲ ਸਿੰਘ ਤਖਤੂਪੁਰਾ ਨੇ ਜਗਤ ਗੁਰੂ ਬਾਬਾ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਖੂਨਦਾਨ ਕਰਨ ਆਈਆਂ ਸੰਗਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਕਰਨਾ ਪ੍ਰਮਾਤਮਾ ਦੀ ਸੱਚੀ ਸੇਵਾ ਹੈ | ਇਸ ਮੌਕੇ ਗੁਰਦੁਆਰਾ ਤਖਤੂਪੁਰਾ ਸਾਹਿਬ ਦੇ ਮੁੱਖ ਪ੍ਰਬੰਧਕ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਕੁਲਜਿੰਦਰ ਸਿੰਘ ਮੀਤ ਮੈਨੇਜਰ ਸਮੇਤ ਖ਼ੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ| ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ.)
ਨਿਹਾਲ ਸਿੰਘ ਵਾਲਾ, 29 ਨਵੰਬਰ (ਸੁਖਦੇਵ ਸਿੰਘ ਖਾਲਸਾ)-ਤਿੰਨ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਨਾਨਕਸਰ ਤਖਤੂਪੁਰਾ ਸਾਹਿਬ ਵਿਖੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ.) ਵਲੋਂ ਮੁੱਖ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 930ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਤਖਤੂਪੁਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ| ਖੂਨਦਾਨ ਕੈਂਪ ਉਦਘਾਟਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਮੁੱਖ ਪ੍ਰਬੰਧਕ ਸਾਬਕਾ ਸਰਪੰਚ ਗੁਰਮੇਲ ਸਿੰਘ ਤਖਤੂਪੁਰਾ ਨੇ ਜਗਤ ਗੁਰੂ ਬਾਬਾ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਖੂਨਦਾਨ ਕਰਨ ਆਈਆਂ ਸੰਗਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਕਰਨਾ ਪ੍ਰਮਾਤਮਾ ਦੀ ਸੱਚੀ ਸੇਵਾ ਹੈ | ਇਸ ਮੌਕੇ ਗੁਰਦੁਆਰਾ ਤਖਤੂਪੁਰਾ ਸਾਹਿਬ ਦੇ ਮੁੱਖ ਪ੍ਰਬੰਧਕ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਕੁਲਜਿੰਦਰ ਸਿੰਘ ਮੀਤ ਮੈਨੇਜਰ ਸਮੇਤ ਖ਼ੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ| ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ.) ਨੇ ਦੱਸਿਆ ਖੂਨਦਾਨ ਕੈਂਪ ਮਿੱਤਲ ਹਸਪਤਾਲ ਦੇ ਸਹਿਯੋਗ ਨਾਲ ਲਾਇਆ ਗਿਆ| ਇਸ ਮੌਕੇ ਪ੍ਰਚਾਰਕ ਬਲਵਿੰਦਰ ਸਿੰਘ, ਇੰਸਪੈਕਟਰ ਗੁਰਭੇਜ ਸਿੰਘ ਅਤੇ ਗੁਰਦੁਆਰਾ ਤਖਤੂਪੁਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ|