29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਲਰਨਿੰਗ ਫ਼ੀਲਡ ਦੇ ਵਿਦਿਆਰਥੀ ਉਦੈਵੀਰ ਸਿੰਘ ਧਾਲੀਵਾਲ ਨੇ ਰੋਇੰਗ ਚੈਂਪੀਅਨਸ਼ਿਪ ਵਿਚ ਜਿੱਤੇ ਦੋ ਤਗਮੇ, ਕੌਮੀ ਮੁਕਾਬਲੇ ਲਈ ਹੋਈ ਚੋਣ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਫਲਤਾ ਦੀਆਂ ਨਵੀਆਂ ਮੰਜ਼ਿਲਾਂ ਸਰ ਕਰ ਰਹੇ ਹਨ। ਇਸੇ ਲੜੀ ਤਹਿਤ ਸਕੂਲ ਦੀ 11ਵੀਂ ਜਮਾਤ (ਨਾਨ ਮੈਡੀਕਲ) ਦੇ ਹੋਣਹਾਰ ਵਿਦਿਆਰਥੀ ਉਦੈਵੀਰ ਸਿੰਘ ਧਾਲੀਵਾਲ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਰੋਇੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਤਗਮੇ ਆਪਣੇ ਨਾਂਅ ਕੀਤੇ ਹਨ।

ਅਜੀਤ ਡੈਸਕ 30-11-2026
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਫਲਤਾ ਦੀਆਂ ਨਵੀਆਂ ਮੰਜ਼ਿਲਾਂ ਸਰ ਕਰ ਰਹੇ ਹਨ। ਇਸੇ ਲੜੀ ਤਹਿਤ ਸਕੂਲ ਦੀ 11ਵੀਂ ਜਮਾਤ (ਨਾਨ ਮੈਡੀਕਲ) ਦੇ ਹੋਣਹਾਰ ਵਿਦਿਆਰਥੀ ਉਦੈਵੀਰ ਸਿੰਘ ਧਾਲੀਵਾਲ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਰੋਇੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਤਗਮੇ ਆਪਣੇ ਨਾਂਅ ਕੀਤੇ ਹਨ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ। ਮੁਕਾਬਲੇ ਦੌਰਾਨ ਉਦੈਵੀਰ ਸਿੰਘ ਨੇ 500 ਮੀਟਰ ਡਬਲ ਸਕਲ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਅਤੇ 1000 ਮੀਟਰ ਡਬਲ ਸਕਲ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ ਉਸ ਨੂੰ 12 ਹਜ਼ਾਰ ਰੁਪਏ ਦਾ ਨਗਦ ਇਨਾਮ ਵੀ ਮਿਲਿਆ। ਹੁਣ ਉਹ ਹੈਦਰਾਬਾਦ ਵਿਖੇ ਹੋਣ ਵਾਲੀ ਕੌਮੀ ਰੋਇੰਗ ਚੈਂਪੀਅਨਸ਼ਿਪ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰੇਗਾ। ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਉਦੈਵੀਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਦੈਵੀਰ ਨੇ ਆਪਣੀ ਲਗਨ ਅਤੇ ਨਿਰੰਤਰ ਅਭਿਆਸ ਦੇ ਦਮ ‘ਤੇ ਇਹ ਮੁਕਾਮ ਹਾਸਲ ਕੀਤਾ ਹੈ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਉਦੈਵੀਰ ਦੀ ਪ੍ਰਾਪਤੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਮੁੱਚੇ ਸਕੂਲ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਵਿਦਿਆਰਥੀਆਂ ਲਈ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਸਰਗਰਮ ਭਾਗੀਦਾਰੀ ਕਰਨੀ ਬਹੁਤ ਜ਼ਰੂਰੀ ਹੈ। ਸਕੂਲ ਦੇ ਚੇਅਰਮੈਨ ਅਤੇ ਸਮੁੱਚੇ ਸਟਾਫ਼ ਨੇ ਵੀ ਉਦੈਵੀਰ ਸਿੰਘ ਧਾਲੀਵਾਲ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਵਿਖੇ ਮਨਾਇਆ ਸੰਵਿਧਾਨ ਦਿਵਸ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।