29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਦਿਵਿਆਂਗ ਬੱਚਿਆਂ ਦੇ ਮਾਪਿਆਂ ਨੂੰ ਬਲਾਕ ਪੱਧਰੀ ਇਕ ਰੋਜ਼ਾ ਟਰੇਨਿੰਗ ਦਿੱਤੀ

ਨਿਹਾਲ ਸਿੰਘ ਵਾਲਾ, 29 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਬਲਾਕ ਨਿਹਾਲ ਸਿੰਘ ਵਾਲਾ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇਵੀ ਪ੍ਰਸਾਦ ਦੀ ਅਗਵਾਈ ਹੇਠ ਦਿਵਿਆਂਗ ਬੱਚਿਆਂ ਦੇ ਮਾਪਿਆਂ ਦੀ ਬਲਾਕ ਪੱਧਰੀ ਇਕ ਰੋਜ਼ਾ ਟਰੇਨਿੰਗ ਰੱਖੀ ਗਈ। ਇਸ ਟਰੇਨਿੰਗ ‘ਚ ਬੱਚਿਆਂ ਦੇ ਮਾਪਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ, ਬੱਚਿਆਂ ਦੇ ਵਿਕਲਾਂਗਤਾ ਸਰਟੀਫਿਕੇਟ ਬਣਾਉਣ ਸਬੰਧੀ, ਕਈ ਤਰ੍ਹਾਂ ਦੇ ਮਿਲਣ ਵਾਲੇ ਵਜ਼ੀਫ਼ੇ ਸਬੰਧੀ, ਮਿਲਣ ਵਾਲੇ ਸਹਾਇਤਾ ਉਪਕਰਨ ਟਰਾਈ ਸਾਈਕਲ, ਵੀਲ ਚੇਅਰ, ਕੰਨਾਂ ਵਾਲੀਆਂ ਮਸ਼ੀਨਾਂ, ਫੌੜ੍ਹੀਆਂ, ਨਕਲੀ ਅੰਗ, ਟੀ.

ਅਜੀਤ ਡੈਸਕ 30-11-2026
ਨਿਹਾਲ ਸਿੰਘ ਵਾਲਾ, 29 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਬਲਾਕ ਨਿਹਾਲ ਸਿੰਘ ਵਾਲਾ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇਵੀ ਪ੍ਰਸਾਦ ਦੀ ਅਗਵਾਈ ਹੇਠ ਦਿਵਿਆਂਗ ਬੱਚਿਆਂ ਦੇ ਮਾਪਿਆਂ ਦੀ ਬਲਾਕ ਪੱਧਰੀ ਇਕ ਰੋਜ਼ਾ ਟਰੇਨਿੰਗ ਰੱਖੀ ਗਈ। ਇਸ ਟਰੇਨਿੰਗ ‘ਚ ਬੱਚਿਆਂ ਦੇ ਮਾਪਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ, ਬੱਚਿਆਂ ਦੇ ਵਿਕਲਾਂਗਤਾ ਸਰਟੀਫਿਕੇਟ ਬਣਾਉਣ ਸਬੰਧੀ, ਕਈ ਤਰ੍ਹਾਂ ਦੇ ਮਿਲਣ ਵਾਲੇ ਵਜ਼ੀਫ਼ੇ ਸਬੰਧੀ, ਮਿਲਣ ਵਾਲੇ ਸਹਾਇਤਾ ਉਪਕਰਨ ਟਰਾਈ ਸਾਈਕਲ, ਵੀਲ ਚੇਅਰ, ਕੰਨਾਂ ਵਾਲੀਆਂ ਮਸ਼ੀਨਾਂ, ਫੌੜ੍ਹੀਆਂ, ਨਕਲੀ ਅੰਗ, ਟੀ.ਐਲ.ਐਮ. ਕਿੱਟ ਆਦਿ ਤੋਂ ਇਲਾਵਾ ਬੱਚਿਆਂ ਦੀ ਪੈਨਸ਼ਨ ਲਗਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮਾਪਿਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਸੁਣ ਕੇ ਮੌਕੇ ‘ਤੇ ਹੱਲ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ, ਸੁਲੱਖਣ ਸਿੰਘ, ਸ੍ਰੀਮਤੀ ਦੁਪਿਕਾ, ਮੰਜੂ ਬਾਲਾ ਨੇ ਆਪਣੇ ਆਪਣੇ ਵਿਚਾਰ ਬੱਚਿਆਂ ਦੇ ਮਾਪਿਆਂ ਨਾਲ ਸਾਂਝੇ ਕੀਤੇ ਤਾਂ ਕਿ ਬੱਚਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਰਾਜ ਪੱਧਰੀ ਖੇਡਾਂ ‘ਚ ਮੱਲਾਂ ਮਾਰਨ ਵਾਲੇ ਦਿਵਿਆਂਗ ਬੱਚਿਆਂ ਅਤੇ ਉਨ੍ਹਾਂ ਦੇ ਕੋਚ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਤੋਂ ਸ੍ਰੀਮਤੀ ਮਨਜਿੰਦਰ ਕੌਰ, ਅਮਨ ਥਾਪਰ, ਪਵਨ ਕੁਮਾਰ ਉਚੇਚੇ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੀ ਧੀ ਪ੍ਰਨੀਤ ਖਹਿਰਾ ਬਣੀ ‘ਮਿਸ ਕਲਚਰ ਆਸਟ੍ਰੇਲੀਆ-2027’ ਅਗਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ ਦੇ ਚਾਰ ਅਧਿਆਪਕ ਉੱਤਮ ਅਧਿਆਪਕ ਪੁਰਸਕਾਰ ਨਾਲ ਸਨਮਾਨੇ ਸਿੱਖਿਆ ਦੇ ਖੇਤਰ ’ਚ ਪਾਏ ਯੋਗਦਾਨ ਬਦਲੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।