31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਵੀਂ ਵਾਰਡਬੰਦੀ ਵਿਚ ਫੇਰਬਦਲ ਕਰਨਾ ਸਰਕਾਰ ਦਾ ਕੰਮ ਨਾ ਕਿ ਲੋਕਲ ਲੀਡਰਸ਼ਿਪ ਦੀ ਜ਼ਿੰਮੇਵਾਰੀ-'ਆਪ' ਆਗੂ <br/>

ਅਜੀਤ ਡੈਸਕ 01-01-2026
ਲੌਂਗੋਵਾਲ, 31 ਦਸੰਬਰ (ਸ.ਸ.ਖੰਨਾ, ਵਿਨੋਦ) - ਨਗਰ ਕੌਂਸਲ, ਲੌਂਗੋਵਾਲ ਦੀ ਨਵੀਂ ਵਾਰਡਬੰਦੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਮਸਲਾ ਕਾਫ਼ੀ ਭਖਿਆ ਹੋਇਆ ਹੈ | ਇਸ ਭਖਦੇ ਮਸਲੇ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਵਲੋਂ ਬੀ.ਸੀ. ਵਿੰਗ ਦੇ ਜੁਆਇੰਟ ਸੈਕਟਰੀ ਰਾਜ ਸਿੰਘ ਰਾਜੂ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਨਵੀਂ ਵਾਰਡਬੰਦੀ ਨੂੰ ਲੈ ਕੇ ਲਗਾਏ ਗਏ ਦੋਸ਼ਾਂ ਨੂੰ ਮੁੱਢੋਂ ਨਕਾਰਦਿਆਂ ਕਿਹਾ ਜਿਹੜੀ ਨਗਰ ਕੌਂਸਲ ਲੌਂਗੋਵਾਲ ਦੀ ਨਵੀਂ ਵਾਰਡਬੰਦੀ ਕੀਤੀ ਗਈ ਹੈ ਉਹ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੋਈ ਹੈ | ਜਿਸ ਦੇ ਵਿਚ ਲੌਂਗੋਵਾਲ ਵਿਚੋਂ ਲੋਕਲ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਕੋਈ ਰੋਲ ਨਹੀਂ ਅਤੇ ਇਹ ਜਾਣ ਬੁੱਝ ਕੇ ਬਦਨਾਮ ਕਰ ਰਹੇ ਹਨ | ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਬਾਰੇ ਬੋਲਦਿਆਂ ਕਿਹਾ ਕਿ ਸਾਲ 2026 ਦੇ ਵਿਚ ਨਗਰ ਕੌਂਸਲ ਦੀਆਂ ਚੋਣਾਂ ਆ ਰਹੀਆਂ ਹਨ | ਉਨ੍ਹਾਂ ਵਿਚ ਵਿਰੋਧੀ ਪਾਰਟੀਆਂ ਆਪਣੇ ਉਮੀਦਵਾਰ ਖੜੇ ਕਰਨ ਨਾ ਕਿ ਨਵੀਂ ਹੋਈ ਵਾਰਡਬੰਦੀ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 15 ਵਾਰਡਾਂ ਦੇ ਵਿਚੋਂ ਆਪਣੇ ਉਮੀਦਵਾਰ ਖੜੇ ਕਰੇਗੀ ਅਤੇ ਪੂਰਨ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ |

ਪਿਛਲੀ ਖ਼ਬਰ ਰਜਿਸਟਰੀ ਬਦਲੇ 30 ਹਜ਼ਾਰ ਰੁਪਏ ਲੈਣ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਸੰਗਰੂਰ ਦਾ ਤਹਿਸੀਲਦਾਰ ਗਿ੍ਫ਼ਤਾਰ, ਕਲਰਕ ਫਰਾਰ <... ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਪੁਲਿਸ ਵਲੋਂ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।