31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਵਿਧਾਨ ਸਭਾ ਹਲਕਾ ਧੂਰੀ 'ਚ 5 ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ

ਅਜੀਤ ਡੈਸਕ 01-01-2026
ਮਲੇਰਕੋਟਲਾ, 31 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਭਰਾਤਰੀ ਜਥੇਬੰਦੀਆਂ ਬੀ.ਕੇ.ਯੂ. ਉਗਰਾਹਾਂ, ਬੀ.ਕੇ.ਯੂ. ਡਕੋਦਾਂ (ਮਨਜੀਤ ਸਿੰਘ ਧਨੇਰ), ਡੀ.ਟੀ.ਐਫ, ਡੀ.ਐਮ.ਐਫ, ਪੰਜਾਬ ਸਟੂਡੈਂਟ ਯੂਨੀਅਨ ਲਲਕਾਰ (ਪੀਯੂ), ਪੰਜਾਬ ਸਟੂਡੈਂਟ ਯੂਨੀਅਨ, ਮੁਲਾਜ਼ਮ ਫ਼ਰੰਟ ਪੰਜਾਬ, ਐਸ.ਐਸ.ਏ. ਰਮਸਾ, ਇੰਨਕਲਾਬੀ ਕੇਂਦਰ ਬਰਨਾਲਾ, ਜਮਹੂਰੀਅਤ ਅਧਿਕਾਰ ਬਰਨਾਲਾ ਅਤੇ ਹੋਰ ਜਥੇਬੰਦੀਆਂ ਦਾ ਮਿਲਿਆ ਖੁੱਲ੍ਹਾ ਸਮਰਥਨ, ਬਾਕੀ ਭਰਾਤਰੀ ਜਥੇਬੰਦੀਆਂ ਨਾਲ ਚੱਲ ਰਹੀ ਹੈ ਗੱਲ | ਉਪਰੋਕਤ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਗੂ ਸੇਵਾ ਸਿੰਘ, ਸੁਖਰਾਜ ਸਿੰਘ ਅਤੇ ਨਵਨੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿਚ ਕੰਮ ਕਰਦੇ 700 ਕੱਚੇ ਇੰਸਟਰਕਟਰਾਂ ਨੇ ਆਪਣੀਆਂ ਮੰਗਾਂ ਦੇ ਢੁਕਵੇਂ ਹੱਲ ਲਈ ਮੁੱਖ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕਾ ਧੂਰੀ ਵਿਚ 5 ਜਨਵਰੀ ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ | ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਉਹ 5 ਜਨਵਰੀ ਨੂੰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿਚ ਰੋਸ ਰੈਲੀ ਕਰਨਗੇ ਅਤੇ ਇਸ ਵਿਚ ਉਨ੍ਹਾਂ ਦੇ ਨਾਲ ਪੰਜਾਬ ਦੀਆਂ ਉਪਰੋਕਤ 10 ਜਥੇਬੰਦੀਆਂ ਮੋਢੇ ਨਾਲ ਮੋਢਾ ਲਾ ਕੇ ਖੜੀਆਂ ਹਨ |

ਪਿਛਲੀ ਖ਼ਬਰ ਸ੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 3 ਨੂੰ ਤੇ ਗੁਰਮਤਿ ਸਮਾਗਮ 5 ਨੂੰ... ਅਗਲੀ ਖ਼ਬਰ ਰਜਿਸਟਰੀ ਬਦਲੇ 30 ਹਜ਼ਾਰ ਰੁਪਏ ਲੈਣ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਸੰਗਰੂਰ ਦਾ ਤਹਿਸੀਲਦਾਰ ਗਿ੍ਫ਼ਤਾਰ, ਕਲਰਕ ਫਰਾਰ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।