31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮਹਿਲਾ ਕਾਂਗਰਸ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 01-01-2026
ਸੰਗਰੂਰ, 31 ਦਸੰਬਰ (ਧੀਰਜ ਪਸੌਰੀਆ) - ਸਾਲ 2025 ਦੇ ਪੂਰਾ ਹੋਣ ਤੇ ਵੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਅÏਰਤਾਂ ਨਾਲ 1000 ਮਹੀਨੇ ਦੇਣ ਦਾ ਕੀਤਾ ਵਾਅਦਾ ਪੂਰਾ ਨਾ ਹੋਣ ਤੇ ਆਲ ਇੰਡੀਆ ਮਹਿਲਾ ਕਾਂਗਰਸ ਅਤੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਸੱਦੇ ਤੇ ਮਹਿਲਾ ਕਾਂਗਰਸ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮਹਿਲਾ ਕਾਂਗਰਸ ਦੇ ਸੂਬਾ ਸਕੱਤਰ ਨੀਤੂ ਧਾਲੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਜਾ ਰਹੇ ਹਨ ਪਰ ਇਹ ਸਰਕਾਰ ਸੂਬੇ ਦੀਆਂ ਲੱਖਾਂ ਅÏਰਤਾਂ ਨਾਲ ਕੀਤੇ ਵਾਅਦੇ ਨੂੰ ਅਜੇ ਤੱਕ ਵੀ ਪੂਰਾ ਨਹੀਂ ਕਰ ਸਕੀ ਜਿਸ ਨੂੰ ਲੈ ਕੇ ਸੂਬੇ ਦੀਆਂ ਅÏਰਤਾਂ ਵਿਚ ਸਖ਼ਤ ਰੋਸ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਵਾਅਦੇ ਨੂੰ ਪੂਰਾ ਕਰਨ ਦੇ ਨਾਲ ਨਾਲ ਅÏਰਤਾਂ ਨੂੰ ਪਿਛਲੇ ਚਾਰ ਸਾਲ ਦਾ ਬਕਾਇਆ ਵੀ ਦਿੱਤਾ ਜਾਵੇ | ਰੋਹ ਵਿਚ ਆਈਆਂ ਮਹਿਲਾ ਕਾਂਗਰਸ ਦੀਆਂ ਮੈਂਬਰਾਂ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਸਵੀਰ ਕੌਰ ਸੂਬਾ ਉਪ ਪ੍ਰਧਾਨ, ਚਰਨਜੀਤ ਕੌਰ ਬਲਾਕ ਪ੍ਰਧਾਨ, ਕਿਰਨਜੀਤ ਕੌਰ ਸਾਬਕਾ ਸਰਪੰਚ ਚੱਠੇ ਸੇਖਵਾ, ਹਰਵਿੰਦਰ ਕੌਰ, ਸ਼ਿੰਦਰ ਕੌਰ ਜ਼ਿਲ੍ਹਾ ਸੈਕਟਰੀ ਜਸਵੀਰ ਕੌਰ, ਅਮਰਜੀਤ ਕੌਰ ਦਿੜ੍ਹਬਾ, ਬਲਵੀਰ ਕੌਰ

ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਜੀ ਦੀ ਵਿਰਾਸਤ ਲਈ ਹਰ ਕਦਮ ਸਵਾਗਤ ਯੋਗ, ਰਾਜਨੀਤੀ ਤੋਂ ਉੱਪਰ ਹੈ ਇਹ ਮਸਲਾ- ਦਾਮਨ ਬਾਜਵਾ <br/> ਅਗਲੀ ਖ਼ਬਰ ਗੰਡੇਵਾਲ ਵਿਖੇ ਇੱਕੋ ਹੀ ਪਰਿਵਾਰ ਦੀਆਂ ਤਿੰਨ ਲਾਸ਼ਾਂ ਦੇ ਸਸਕਾਰ ਨੇ ਹਾਜ਼ਰ ਅਨੇਕਾਂ ਹਿਰਦਿਆਂ ਨੂੰ ਵਲੂੰਧਰਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।