01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮਲੇਰਕੋਟਲਾ ਦੇ ਅੰਦਰ 'ਮਹਾਂ ਵਿਕਾਸ ਪ੍ਰੋਜੈਕਟਾਂ' ਰਾਹੀਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਵਚਨਬੱਧ-ਵਿਧਾਇਕ ਡਾ. ਰਹਿਮਾਨ <br/>

ਨਿਰੀਖਣ ਕਰਦੇ ਹੋਏ ਹਲਕਾ ਵਿਧਾਇਕ ਡਾ. ਜਮੀਲ ਉਰ ਰਹਿਮਾਨ | ਤਸਵੀਰ: ਸਰੌਦ <br/> 01-01-2026
ਮਲੇਰਕੋਟਲਾ, 31 ਦਸੰਬਰ (ਮਨਜਿੰਦਰ ਸਿੰਘ ਸਰੌਦ, ਹਨੀਫ਼ ਥਿੰਦ)-ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਅੰਦਰ 'ਮਹਾਂ ਵਿਕਾਸ ਪ੍ਰੋਜੈਕਟਾਂ' ਰਾਹੀਂ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ | ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਅੱਜ ਸ਼ਹਿਰ ਦੇ ਮੁੱਖ ਵਪਾਰਕ ਇਲਾਕੇ ਬਰਤਨ ਬਾਜ਼ਾਰ ਤੋਂ ਰਹਿਮਾਨੀ ਢਾਬਾ ਰੋਡ ਬੇਰੀਆਂ ਮੁਹੱਲਾ ਤੱਕ ਚੱਲ ਰਹੇ ਸੀਵਰੇਜ ਸਫ਼ਾਈ ਕੰਮਾਂ ਦਾ ਮੌਕੇ 'ਤੇ ਪਹੁੰਚ ਕੇ ਨਿਰੀਖਣ ਕੀਤਾ | ਇਸ ਦੌਰਾਨ ਉਨ੍ਹਾਂ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਸ਼ਹਿਰ ਦੀ ਸਾਫ਼-ਸਫ਼ਾਈ ਅਤੇ ਸੀਵਰੇਜ ਦੀ ਸਫ਼ਾਈ ਦਾ ਕੰਮ ਪੂਰੀ ਸੰਤੁਸ਼ਟੀ ਅਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਸ਼ਹਿਰਾਂ ਅਤੇ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਸੀਵਰੇਜ ਪ੍ਰਣਾਲੀ ਦੀ ਸੁਧਾਰ ਤੇ ਨਿਯਮਤ ਸਫ਼ਾਈ ਨਾਲ ਨਾ ਸਿਰਫ਼ ਗੰਦਗੀ ਤੋਂ ਨਿਜਾਤ ਮਿਲੇਗੀ, ਸਗੋਂ ਸਿਹਤ ਸੰਬੰਧੀ ਸਮੱਸਿਆਵਾਂ 'ਚ ਵੀ ਕਮੀ ਆਵੇਗੀ | ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਮਲੇਰਕੋਟਲਾ ਦੇ ਸਮੁੱਚੇ ਵਿਕਾਸ ਲਈ ਆਉਣ ਵਾਲੇ ਸਮੇਂ ਵਿਚ ਹੋਰ ਵੀ ਅਨੇਕਾਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਿਕਸਿਤ ਬਣਾਇਆ ਜਾ ਸਕੇ | ਇਸ ਮੌਕੇ ਪੀ.ਏ. ਸਰਪੰਚ ਗੁਰਮੁਖ ਸਿੰਘ ਖ਼ਾਨਪੁਰ, ਜਾਸਰ ਅਰਾਫਾਤ, ਯਾਸੀਨ ਨੇਸਤੀ, ਪ੍ਰਧਾਨ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ ਸਣੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਲਾਇਨ ਦੇ ਖੇਡ ਮੈਦਾਨ ਨੇ 17 ਨੌਜਵਾਨਾਂ ਨੂੰ ਦਿਵਾਈ ਸਰਕਾਰੀ ਨੌਕਰੀ <br/> ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਸਿੱਖੀ ਸਰੂਪ ਵਾਲੇ ਬੱਚਿਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।