01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸ਼ਬਦ ਗੁਰੂ ਦਾ ਪ੍ਰਚਾਰ ਘਰ-ਘਰ ਤੱਕ ਪਹੁੰਚਾਉਣ ਦੇ ਅਹਿਦ ਨਾਲ ਗੁਰਮਤਿ ਸਿੱਖਿਆ ਕੈਂਪ ਸਮਾਪਤ <br/>

ਗੁਰਬਾਣੀ ਕੰਠ ਮੁਕਾਬਲਿਆਂ ਦੌਰਾਨ ਜੇਤੂ ਬੱਚਿਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ: ਦਮਦਮੀ <br/> 01-01-2026
ਮਸਤੂਆਣਾ ਸਾਹਿਬ, 31 ਦਸੰਬਰ (ਦਮਦਮੀ) - ਇੰਟਰਨੈਸ਼ਨਲ ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ, ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਿੱਖਿਆ ਕੈਂਪ ਸ਼ਬਦ ਗੁਰੂ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਦੇ ਅਹਿਦ ਨਾਲ ਸਫਲਤਾ ਪੂਰਵਕ ਸੰਪੰਨ ਹੋਇਆ | ਇਸ ਕੈਂਪ ਵਿਚ 13 ਪਿੰਡਾਂ ਦੇ ਸੈਂਕੜੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਕੈਂਪ ਦੌਰਾਨ ਜੂਨੀਅਰ, ਸਬ-ਜੂਨੀਅਰ ਅਤੇ ਸੀਨੀਅਰ ਸ਼ੇ੍ਰਣੀਆਂ ਦੇ ਵਿਦਿਆਰਥੀਆਂ ਵਲੋਂ ਸ਼ੁੱਧ ਗੁਰਬਾਣੀ ਕੰਠ, ਕਵੀਸ਼ਰੀ, ਕਵਿਤਾ ਉਚਾਰਨ ਅਤੇ ਧਾਰਮਿਕ ਕੁਇਜ਼ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਕੈਂਪ ਦੇ ਸਮਾਪਤੀ ਸਮਾਗਮਾਂ ਸਮੇਂ ਮੁੱਖ ਮਹਿਮਾਨ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਗੁਰਮਤਿ ਪ੍ਰਚਾਰ ਕੈਂਪਾਂ ਰਾਹੀਂ ਗੁਰਬਾਣੀ ਵਿਚਾਰ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਤੇ ਜੋਰ ਦਿੱਤਾ | ਉਨ੍ਹਾਂ ਕਿਹਾ ਕਿ ਸੰਤ ਅਤਰ ਸਿੰਘ ਜੀ ਵਲੋਂ ਗੁਰਮਤਿ ਪ੍ਰਚਾਰ ਅਤੇ ਅੰਮਿ੍ਤ ਸੰਚਾਰ ਲਈ ਮਸਤੂਆਣਾ ਸਾਹਿਬ ਦੀ ਧਰਤੀ ਨੂੰ ਵਰੋਸਾਇਆ, ਇਸ ਲਈ ਧਰਮ ਦੇ ਅਜਿਹੇ ਕਾਰਜਾਂ ਲਈ ਮਸਤੂਆਣਾ ਸਾਹਿਬ ਵਲੋਂ ਹਰ ਪ੍ਰਕਾਰ ਦਾ ਸਹਿਯੋਗ ਅਜਿਹੇ ਕੈਂਪਾਂ ਲਈ ਦਿੱਤਾ ਜਾਂਦਾ ਹੈ | ਉਨ੍ਹਾਂ ਪ੍ਰਚਾਰ ਸਭਾ ਦੇ ਅਹੁਦੇਦਾਰਾਂ ਨੂੰ ਇਸ ਕਾਰਜ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਪ੍ਰਚਾਰ ਸਭਾ ਦੇ ਮੁੱਖ ਸੇਵਾਦਾਰ ਕਰਮਜੀਤ ਸਿੰਘ ਗੱਗੜਪੁਰ ਵੱਲੋਂ ਸਭਾ ਵੱਲੋਂ ਗੁਰਬਾਣੀ ਦੇ ਪ੍ਰਚਾਰ ਤੇ ਪਸਾਰ ਲਈ ਕੀਤੇ ਜਾ ਕਾਰਜਾਂ ਤੇ ਚਾਨਣਾ ਪਾਇਆ ਗਿਆ | ਇਸ ਤੋਂ ਪਹਿਲਾਂ ਭਾਈ ਹਰਜਿੰਦਰ ਸਿੰਘ ਮਾਝੀ ਵੱਲੋਂ ਮਾਨਸਿਕ ਸਿਹਤ ਨੂੰ ਚੜ੍ਹਦੀ ਕਲਾ ਵਿਚ ਰੱਖਣ ਦੇ ਨੁਕਤੇ ਵਿਦਿਆਰਥੀਆਂ ਨਾਲ਼ ਸਾਂਝੇ ਕੀਤੇ | ਕੈਂਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੰਟ ਸਿੰਘ ਦੁੱਗਾਂ, ਹਾਕਮ ਸਿੰਘ, ਗਮਦੂਰ ਸਿੰਘ, ਡਾ. ਗੁਰਵੀਰ ਸਿੰਘ ਸੋਹੀ, ਮੈਨੇਜਰ ਜਸਵੀਰ ਸਿੰਘ, ਪਿ੍ੰਸੀਪਲ ਰਾਜਵਿੰਦਰਪਾਲ ਸਿੰਘ, ਹਰਮਿੰਦਰ ਸਿੰਘ, ਕੁਲਦੀਪ ਸਿੰਘ ਨੱਤਾਂ, ਭਾਈ ਬਹਾਦਰ ਸਿੰਘ ਘਨੌਰੀ, ਭਾਈ ਗੁਰਸੇਵਕ ਸਿੰਘ ਘਰਾਚੋਂ, ਪ੍ਰੋ. ਰਵਿੰਦਰ ਸਿੰਘ ਦਿੜ੍ਹਬਾ, ਭਾਈ ਮੋਹਨ ਸਿੰਘ, ਡਾ. ਹਰਪ੍ਰੀਤ ਸਿੰਘ, ਅਮਰਜੀਤ ਸਿੰਘ ਬਡਰੁੱਖਾਂ, ਮਾਸਟਰ ਦਰਬਾਰਾ ਸਿੰਘ ਚੱਠਾ, ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਜਸਵੀਰ ਸਿੰਘ, ਸਤਨਾਮ ਸਿੰਘ ਰਿੰਕੂ, ਬਾਬਾ ਪਿਆਰਾ ਸਿੰਘ, ਭਾਈ ਅਵਤਾਰ ਸਿੰਘ, ਅਜੈਬ ਸਿੰਘ ਗੱਗੜਪੁਰ ਸਮੂਹ ਵਿਦਿਆਰਥੀ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ-ਮਲੇਰਕੋਟਲਾ ਵਿਚ 2026 'ਚ ਛੇ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਦੀਆਂ ਹੋਣਗੀਆਂ ਚੋਣਾਂ <br/> ਅਗਲੀ ਖ਼ਬਰ ਸਹਿਕਾਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਸਹਿਕਾਰੀ ਖੇਤੀ ਵਿਕਾਸ ਬੈਂਕ ਧੂਰੀ ਵਿਖੇ ਜਾਗਰੂਕਤਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।