02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਲੋਕ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਡੇਢ ਦਰਜਨ ਪਿੰਡਾਂ 'ਚ ਕੀਤਾ ਮੋਟਰਸਾਈਕਲ ਮਾਰਚ <br/>

ਕਿਸਾਨਾਂ ਨੂੰ ਸੰਬੋਧਨ ਕਰਦੇ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਤੇ ਕੱਢੇ ਮੋਟਰਸਾਈਕਲ ਮਾਰਚ ਦਾ ਦਿ੍ਸ਼ | ਤਸਵੀਰਾਂ : ਰਣਧੀਰ ਸਿੰਘ ਫੱਗੂਵਾਲਾ <br/> 01-01-2026
ਭਵਾਨੀਗੜ੍ਹ, 31 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਕਿਸਾਨਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਿਸਾਨ ਮਜ਼ਦੂਰ ਅਤੇ ਲੋਕ ਵਿਰੋਧੀ ਕਾਨੂੰਨਾਂ ਖ਼ਿਲਾਫ਼ ਬਲਾਕ ਦੇ ਡੇਢ ਦਰਜਨ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕਰਦਿਆਂ ਰੋਸ ਪਰਗਟ ਕੀਤਾ | ਅਨਾਜ ਮੰਡੀ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਮਾਏਦਾਰਾਂ ਦੇ ਹਿੱਤਾਂ ਦੀ ਪੂਰਤੀ ਲਈ ਲਿਆਂਦੇ ਬਿਜਲੀ ਸੋਧ ਬਿਲ ਅਤੇ ਬੀਜ ਬਿਲ ਪਹਿਲਾਂ ਹੀ ਆਰਥਿਕ ਸੰਕਟ ਵਿੱਚ ਫਸੀ ਕਿਸਾਨੀ ਅਤੇ ਆਮ ਲੋਕਾਂ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦੇਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕਿਸਾਨ ਆਗੂਆਂ ਨੇ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ 'ਜੀ ਰਾਮ ਜੀ' ਬਿੱਲ ਪਾਸ ਕਰਨ ਅਤੇ ਪੰਜਾਬ ਪੁਲਿਸ ਵੱਲੋਂ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਗਿ੍ਫ਼ਤਾਰ ਕਰਨ ਦੀ ਨਿਖੇਧੀ ਕੀਤੀ | ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਬਲਾਕ ਆਗੂ ਕੁਲਵਿੰਦਰ ਸਿੰਘ ਮਾਝਾ, ਹਰਜਿੰਦਰ ਸਿੰਘ ਘਰਾਚੋਂ, ਜਸਬੀਰ ਸਿੰਘ ਗੱਗੜਪੁਰ, ਬੁੱਧ ਸਿੰਘ ਬਾਲਦ ਖ਼ੁਰਦ, ਸਤਵਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ, ਕਸ਼ਮੀਰ ਸਿੰਘ ਆਲੋਅਰਖ਼, ਕਸ਼ਮੀਰ ਸਿੰਘ ਘਰਾਚੋਂ, ਜਗਦੇਵ ਸਿੰਘ ਘਰਾਚੋਂ, ਜਗਤਾਰ ਸਿੰਘ ਤੂਰ, ਜਰਨੈਲ ਸਿੰਘ ਘਰਾਚੋਂ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਕੁਰੜ ਦੇ ਦੋ ਧਿਰਾਂ ਵਿਚਕਾਰ ਚੱਲ ਰਿਹਾ ਵਿਵਾਦ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਨੇ ਸੁਲਝਾਇਆ <br/> ਅਗਲੀ ਖ਼ਬਰ ਵਿਗਿਆਨਕ ਕਲੱਬ ਵਲੋਂ ਨੇਤਰਦਾਨੀ ਛੋਟਾ ਸਿੰਘ ਦੇ ਪਰਿਵਾਰ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।