11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪਿੰਡ ਦੀਵਾਨਾ ਵਿਖੇ ਗੁਰਮਤਿ ਸਮਾਗਮ 6 ਤੇ 7 ਨੂੰ <br/>

ਪਿੰਡ ਦੀਵਾਨਾ ਵਿਖੇ ਗੁਰਮਤਿ ਸਮਾਗਮ ਸੰਬੰਧੀ ਪੋਸਟਰ ਜਾਰੀ ਕਰਦੇ ਹੋਏ ਪ੍ਰਬੰਧਕ ਤੇ ਪਿੰਡ ਵਾਸੀ | ਤਸਵੀਰ : ਸੋਨੀ ਚੀਮਾ <br/> 02-01-2026
ਟੱਲੇਵਾਲ, 1 ਜਨਵਰੀ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਦੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਸਮੂਹ ਪਿੰਡ ਵਾਸੀਆਂ, ਐਨ.ਆਰ.ਆਈਜ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ 6 ਅਤੇ 7 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ਪੋਸਟਰ ਜਾਰੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ 5 ਜਨਵਰੀ ਨੂੰ ਪਿੰਡ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ, ਉੱਥੇ 6 ਅਤੇ 7 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਭਾਈ ਬਖਤੌਰ ਵਾਲੇ ਧਾਰਮਿਕ ਦੀਵਾਨ ਸਜਾਉਣਗੇ | ਉਨ੍ਹਾਂ ਤੋਂ ਇਲਾਵਾ ਭਾਈ ਅਰਸ਼ਦੀਪ ਸਿੰਘ ਅੱਚਰਵਾਲ ਅਤੇ ਗਗਨਦੀਪ ਕੌਰ ਖ਼ਾਲਸਾ ਵੀ ਦੀਵਾਨ ਸਜਾ ਕੇ ਸੰਗਤ ਨੂੰ ਗੁਰੂ ਲੜ ਲੱਗਣ ਲਈ ਪ੍ਰੇਰਨਗੇ | ਇਸ ਮੌਕੇ ਪ੍ਰਧਾਨ ਬੰਤ ਸਿੰਘ, ਹਾਕਮ ਸਿੰਘ ਮੀਤ ਪ੍ਰਧਾਨ, ਦਰਸ਼ਨ ਸਿੰਘ ਮੀਤ ਪ੍ਰਧਾਨ, ਵਿਸਾਖਾ ਸਿੰਘ ਖ਼ਜ਼ਾਨਚੀ, ਰਣਜੀਤ ਸਿੰਘ ਲੈਕ., ਨਿਰਮਲ ਸਿੰਘ ਬਾਬਾ, ਨਾਜਰ ਸਿੰਘ, ਬਿੰਦਰ ਸਿੰਘ, ਆਤਮਾ ਸਿੰਘ, ਕਰਨੈਲ ਸਿੰਘ, ਅਰਜਨ ਸਿੰਘ ਨਿਹੰਗ, ਅਮਰੀਕ ਸਿੰਘ, ਜਗਜੀਤ ਸਿੰਘ, ਡਾ: ਗੁਰਮੀਤ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ, ਬੇਅੰਤ ਸਿੰਘ, ਜਗਰੂਪ ਸਿੰਘ, ਮੇਘਾ ਸਿੰਘ, ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮੰਨੂਵਾਦੀਆਂ, ਕਾਰਪੋਰੇਟ ਘਰਾਣਿਆਂ, ਫੌਜੀ ਹਮਲੇ, ਝੂਠੇ ਮੁਕਾਬਲਿਆਂ, ਬੇਅਦਬੀਆਂ, ਨਸ਼ਿਆਂ ਦੇ ਦੋਸ਼ੀਆਂ ਦਾ ਸ੍ਰੀ ਅਕਾਲ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।