11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨ ਵੀ ਝੰਡਾ ਚੁੱਕਣ ਨੂੰ ਤਿਆਰ <br/>

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ | ਤਸਵੀਰ : ਭੁੱਲਰ <br/> 02-01-2026
ਸੁਨਾਮ ਊਧਮ ਸਿੰਘ ਵਾਲਾ, 1 ਜਨਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 4 ਜਨਵਰੀ ਮੋਟਰਸਾਈਕਲ ਮਾਰਚ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕੇ ਕੇਂਦਰ ਸਰਕਾਰ ਕਾਲੇ ਕਾਨੂੰਨ ਮੁੜ ਲਾਗੂ ਕਰਨ ਲਈ ਹਰ ਹੀਲਾ ਵਰਤ ਰਹੀ ਹੈ ਜੋ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਕਾਨੂੰਨ 2025, ਸੀਡ ਬਿੱਲ, ਲੇਬਰ ਕੋਡ ਬਿੱਲ, ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਨੂੰ ਲੈ ਕੇ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਗਈ ਹੈ | ਜਿਸ ਤਹਿਤ ਸੰਯੁਕਤ ਮੋਰਚੇ ਦੇ ਸੱਦੇ 'ਤੇ 4 ਜਨਵਰੀ ਨੂੰ ਸੁਨਾਮ ਬਲਾਕ ਦੇ ਹਰ ਪਿੰਡ ਵਲੋਂ ਮੋਟਰਸਾਈਕਲ ਮਾਰਚ ਕੀਤੇ ਜਾਵੇਗਾ | ਇਸ ਮੌਕੇ ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ, ਪਾਲ ਸਿੰਘ ਦੌਲਾ ਸਿੰਘ ਵਾਲਾ, ਜੀਤ ਸਿੰਘ ਗੰਢੂਆਂ, ਗੁਰਤੇਜ ਸਿੰਘ ਮੈਦੇਵਾਸ, ਮਨਜੀਤ ਕੌਰ ਤੋਲਾਵਾਲ, ਬਲਜੀਤ ਸਿੰਘ ਮਾਡਲ ਟਾਊਨ, ਰਣਦੀਪ ਕੌਰ ਰਟੋਲਾਂ, ਸੁਖਵਿੰਦਰ ਕੌਰ ਚੱਠਾ ਨਨਹੇੜਾ ਅਤੇ ਜਸਵੀਰ ਕੌਰ ਉਗਰਾਹਾਂ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪੰਥਕ ਧਿਰਾਂ ਦੀ ਸਾਂਝੀ ਸਟੇਜ ਤੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਪੰਥਕ ਏਕਤਾ ਦਾ ਸੰਦੇਸ਼ <br/> ਅਗਲੀ ਖ਼ਬਰ ਬੀਬੀ ਭੱਠਲ, ਖੰਨਾ, ਝੂੰਦਾਂ, ਫੁੱਲ, ਸਿੰਗਲਾ, ਗਰਗ ਅਤੇ ਭਰਾਜ ਨੇ ਕੀਤੀ ਸ਼ਰਧਾਂਜਲੀ ਭੇਟ <br/> ਪੱਤਰਕਾਰ ਬਾਜਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।