ਸੁਨਾਮ ਊਧਮ ਸਿੰਘ ਵਾਲਾ, 20 ਜਨਵਰੀ (ਭੁੱਲਰ, ਧਾਲੀਵਾਲ) - ਇਲੈਕਟਿ੍ਕ ਡੀਲਰਜ਼ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਸੋਮ ਨਾਥ ਵਰਮਾ ਦੀ ਪ੍ਰਧਾਨਗੀ ਹੇਠ ਇੱਥੇ ਹੋਈ ਜਿਸ ਵਿਚ ਇਲੈਕਟਿ੍ਕ ਡੀਲਰਜ਼ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਠੋਸ ਹੱਲ ਲਈ ਵਿਸਥਾਰ ਸਹਿਤ ਵਿਚਾਰ ਚਰਚਾ ਕੀਤੀ ਗਈ | ਇਸ ਸਮੇਂ ਐਸੋਸੀਏਸ਼ਨ ਦੇ ਪ੍ਰਧਾਨ ਸੋਮ ਨਾਥ ਵਰਮਾ ਵਲੋਂ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਜਿਸ ਵਿਚ ਰਕੇਸ਼ ਕੁਮਾਰ ਜਿੰਦਲ ਕਾਕਾ ਜਖੇਪਲੀਆ ਨੂੰ ਚੇਅਰਮੈਨ, ਰਾਮ ਲਾਲ ਤਾਇਲ ਉਪ ਪ੍ਰਧਾਨ, ਧੀਰਜ ਬਾਂਸਲ ਸਕੱਤਰ, ਸੰਦੀਪ ਗੁਪਤਾ ਬੰਟੀ ਖ਼ਜ਼ਾਨਚੀ ਅਤੇ ਕਾਲਾ ਨਾਗਰਾ ਨੂੰ ਜੁਆਇੰਟ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ | ਇਸ ਸਮੇਂ ਐਸੋਸੀਏਸ਼ਨ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦੇਣ ਉਪਰੰਤ ਸਨਮਾਨਿਤ ਵੀ ਕੀਤਾ ਗਿਆ |