30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਮਲੇਰਕੋਟਲਾ ਵਿਖੇ 'ਆਪ' ਦੇ ਮਹਿਲਾ ਵਿੰਗ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ

ਸੈਮੀਨਾਰ ਦੌਰਾਨ ਗੱਲਬਾਤ ਕਰਦੇ ਹੋਏ ਬੀਬਾ ਮਨਪ੍ਰੀਤ ਕੌਰ ਢਿੱਲੋਂ ਤੇ ਹੋਰ ਅਹੁਦੇਦਾਰ | ਤਸਵੀਰ : ਮਨਜਿੰਦਰ ਸਿੰਘ ਸਰੌਦ <br/> 21-01-2026
ਮਲੇਰਕੋਟਲਾ, 20 ਜਨਵਰੀ (ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਵਲੋਂ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਬਣਦੇ ਸਿਹਤ ਬੀਮਾ ਕਾਰਡ ਬਾਰੇ ਜਾਗਰੂਕ ਕਰਨ ਲਈ ਵਿਧਾਇਕ ਮਲੇਰਕੋਟਲਾ ਦੇ ਦਫ਼ਤਰ ਵਿਖੇ ਬੀਬਾ ਫਰਿਆਲ ਰਹਿਮਾਨ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਇੰਚਾਰਜ ਮਨਪ੍ਰੀਤ ਕੌਰ ਢਿੱਲੋਂ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਹਲਕਾ ਕੋਆਰਡੀਨੇਟਰ ਪਰਵੀਨ, ਬਲਾਕ ਪ੍ਰਧਾਨ ਸਹਿਨਾਜ, ਤਲਵਿੰਦਰ ਕੌਰ, ਸ਼ੈਦਾ ਪਰਵੀਨ, ਨਾਜੀਆ, ਸੁਖਜੀਤ ਕੌਰ, ਬੇਅੰਤ ਕੌਰ, ਕਲਵਿੰਦਰ ਕੌਰ, ਰਮਨ ਕਾਜੋਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿੰਗ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਰਹੇ | ਇਸ ਦਾ ਮੁੱਖ ਉਦੇਸ਼ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਮਹੱਤਤਾ ਬਾਰੇ ਵਿਚਾਰ-ਵਟਾਂਦਰਾ ਕਰਨਾ ਤੇ ਇਸ ਸਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਰਣਨੀਤੀ ਤਿਆਰ ਕਰਨੀ ਸੀ | ਜ਼ਿਲ੍ਹਾ ਇੰਚਾਰਜ ਮਨਪ੍ਰੀਤ ਕੌਰ ਢਿੱਲੋਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਰਜਿਸਟਰੇਸ਼ਨ ਲਈ ਯੂਥ ਡਿਵੈਲਪਮੈਂਟ ਬੋਰਡ ਦੇ ਸਿਹਤ ਮਿੱਤਰਾ ਹਰੇਕ ਘਰ ਵਿਚ ਨਿੱਜੀ ਤੌਰ ਉੱਤੇ ਜਾਣਗੇ | ਹਰੇਕ ਪਰਿਵਾਰ ਨੂੰ ਇੱਕ ਰਜਿਸਟਰੇਸ਼ਨ ਸਲਿਪ ਦਿੱਤੀ ਜਾਵੇਗੀ | ਜਿਸ ਉੱਤੇ ਰਜਿਸਟਰੇਸ਼ਨ ਕਰਵਾਉਣ ਲਈ ਦਿਨ, ਸਮਾਂ ਤੇ ਸਥਾਨ ਦੱਸਿਆ ਜਾਵੇਗਾ | ਨਿਰਧਾਰਿਤ ਸਮੇਂ ਅਨੁਸਾਰ ਕਾਮਨ ਸਰਵਿਸ ਸੈਂਟਰ ਜਾ ਕੇ ਰਜਿਸਟਰੇਸ਼ਨ ਕਾਰਵਾਈ ਜਾ ਸਕੇਗੀ | ਰਜਿਸਟਰੇਸ਼ਨ ਮੁਕੰਮਲ ਹੋਣ ਉੱਤੇ ਇੱਕ ਰਸੀਦ ਦਿੱਤੀ ਜਾਵੇਗੀ ਜਿਸ ਦਾ ਭਾਵ ਹੋਵੇਗਾ ਕਿ ਤੁਸੀਂ ਇਲਾਜ ਲਈ ਯੋਗ ਹੋ ਚੁੱਕੇ ਹੋ | ਕੁਝ ਹਫ਼ਤੇ ਵਿਚ ਕਾਰਡ ਵੀ ਬਣ ਕੇ ਆ ਜਾਣਗੇ | ਉਨ੍ਹਾਂ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੀ ਸਕੀਮ ਤਹਿਤ ਵਾਧੂ 5 ਲੱਖ ਰੁਪਏ ਦਾ ਸਿਹਤ ਕਵਰ ਦਿੱਤਾ ਜਾਵੇਗਾ | ਮਹਿਲਾ ਵਿੰਗ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਨੂੰ ਸਿਹਤ ਬੀਮਾ ਕਾਰਡ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨ ਤਾਂ ਜੋ ਬਿਮਾਰੀ ਦੇ ਸਮੇਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ ਤੇ ਸਮੇਂ ਸਿਰ ਬਿਹਤਰ ਇਲਾਜ ਮਿਲ ਸਕੇ |

ਪਿਛਲੀ ਖ਼ਬਰ ਈਲਵਾਲ ਪਿੰਡ ਦੀ ਪੰਚਾਇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/> ਅਗਲੀ ਖ਼ਬਰ ਇਲੈਕਟਿ੍ਕ ਡੀਲਰਜ਼ ਐਸੋਸੀਏਸ਼ਨ ਦੀ ਨਵੀਂ ਟੀਮ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।