30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਈਲਵਾਲ ਪਿੰਡ ਦੀ ਪੰਚਾਇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>

ਅਜੀਤ ਡੈਸਕ 21-01-2026
ਸੁਨਾਮ ਊਧਮ ਸਿੰਘ ਵਾਲਾ, 20 ਜਨਵਰੀ (ਧਾਲੀਵਾਲ, ਭੁੱਲਰ) - ਹਲਕਾ ਸੁਨਾਮ ਦੇ ਪਿੰਡ ਈਲਵਾਲ ਦੇ ਸਰਪੰਚ ਜਸਪਾਲ ਸਿੰਘ ਸਮੇਤ ਪਿੰਡ ਦੇ ਸਾਰੇ 8 ਪੰਚਾਇਤ ਮੈਂਬਰ ਅੱਜ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸਾਰੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਪਾਰਟੀ ਵਿਚ ਦਿਲੋਂ ਸਵਾਗਤ ਕੀਤਾ | ਇਸ ਸਮੇਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਈਲਵਾਲ ਦੀ ਪੂਰੀ ਪੰਚਾਇਤ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ, ਸਾਫ਼-ਸੁਥਰਾ ਪ੍ਰਸ਼ਾਸਨ, ਭਿ੍ਸ਼ਟਾਚਾਰ-ਮੁਕਤ ਪ੍ਰਣਾਲੀ ਅਤੇ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੀ ਸਿੱਧੀ ਪਹੁੰਚ ਦੇਣ ਲਈ ਆਮ ਆਦਮੀ ਪਾਰਟੀ ਵਚਨਬੱਧ ਹੈ | ਪਿੰਡ ਈਲਵਾਲ ਦੀ ਪੰਚਾਇਤ ਵਲੋਂ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਪਸ਼ਟ ਸਬੂਤ ਹੈ ਕਿ ਲੋਕਾਂ ਦਾ ਭਰੋਸਾ ਲਗਾਤਾਰ ਆਮ ਆਦਮੀ ਪਾਰਟੀ ਵੱਲ ਵਧ ਰਿਹਾ ਹੈ | ਸਰਪੰਚ ਜਸਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਇਮਾਨਦਾਰ ਸਰਕਾਰ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਿੰਡ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਪਾਰਟੀ ਦੇ ਹੋਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਸਥਾਨਕ ਲੋਕ ਵੀ ਮੌਜੂਦ ਸਨ |

ਪਿਛਲੀ ਖ਼ਬਰ ਲੋਕ ਸਭਾ ਮੈਂਬਰ ਮੀਤ ਹੇਅਰ ਅਤੇ ਓ.ਐਸ.ਡੀ ਸੁਖਬੀਰ ਸੁੱਖੀ ਨੇ ਧੂਰੀ ਸ਼ਹਿਰ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ <b... ਅਗਲੀ ਖ਼ਬਰ ਮਲੇਰਕੋਟਲਾ ਵਿਖੇ 'ਆਪ' ਦੇ ਮਹਿਲਾ ਵਿੰਗ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।