30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਲੋਕ ਸਭਾ ਮੈਂਬਰ ਮੀਤ ਹੇਅਰ ਅਤੇ ਓ.ਐਸ.ਡੀ ਸੁਖਬੀਰ ਸੁੱਖੀ ਨੇ ਧੂਰੀ ਸ਼ਹਿਰ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ <br/>

ਬਲਦੇਵ ਨਗਰ ਧੂਰੀ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਕਰਵਾਏ ਸਮਾਗਮ ਦੌਰਾਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਓ.ਐਸ.ਡੀ ਸੁਖਬੀਰ ਸਿੰਘ ਸੁੱਖੀ ਅਤੇ ਹੋਰ ਆਪ ਆਗੂ ਅਤੇ ਹਾਜ਼ਰ ਇਕੱਠ | ਤਸਵੀਰ: ਲਖਵੀਰ ਸਿੰਘ ਧਾਂਦਰਾ <br/> 21-01-2026
ਧੂਰੀ, 20 ਜਨਵਰੀ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਆਮ ਆਦਮੀ ਪਾਰਟੀ ਦੇ ਸੰਗਰੂਰ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ ਸੁਖਬੀਰ ਸਿੰਘ ਸੁੱਖੀ ਨੇ ਅੱਜ ਧੂਰੀ ਦੇ ਵਾਰਡ ਨੰਬਰ 21 ਦੇ ਬਲਦੇਵ ਨਗਰ ਵਿਚ ਗਲੀ ਵਿਚ ਇੰਟਰਲੌਕ ਟਾਇਲਾਂ ਲਗਾਉਣ ਅਤੇ ਲਾਈਟਾਂ ਲਗਾਉਣ ਦੇ ਕੰਮ ਸ਼ੁਰੂ ਕਰਵਾਏ | ਇਸ ਮੌਕੇ ਬਲਦੇਵ ਨਗਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਸੋਹੀ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਪੰਜਾਬ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਉੱਥੇ ਹੀ ਉਨ੍ਹਾਂ ਵੱਲੋਂ ਆਪਣੇ ਧੂਰੀ ਵਿਧਾਨ ਸਭਾ ਧੂਰੀ ਹਲਕੇ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਸੇ ਤਹਿਤ ਹੀ ਧੂਰੀ ਦੇ ਵਾਰਡ ਨੰਬਰ 21 ਵਿਚ ਬਲਦੇਵ ਨਗਰ ਵਿਚ 80 ਲੱਖ 3 ਹਜ਼ਾਰ ਨਾਲ ਗਲੀ ਵਿਚ ਰੈਨ ਵਾਟਰ ਪਾਇਪ ਅਤੇ ਇੰਟਰਲੌਕ ਟਾਇਲਾਂ ਲਗਾਉਣ ਦੀ ਸ਼ੁਰੂਆਤ ਕਰਵਾਈ ਗਈ ਹੈ ਅਤੇ ਬਿਜਲੀ ਦੇ ਖੰਭੇ ਅਤੇ ਲਾਈਟਾਂ 56 ਲੱਖ 40 ਹਜ਼ਾਰ ਲਾਗਤ ਨਾਲ ਦੋਲਤਪੁਰ ਰੋਡ, ਸ਼ੇਰਪੁਰ ਰੋਡ, ਬਾਗੜੀਆਂ ਰੋਡ ਅਤੇ ਭਲਵਾਨ ਰੋਡ 'ਤੇ ਲੱਗਣ ਗਿਆ | ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਤੋਂ ਪਹਿਲਾਂ ਰਹੀਆਂ ਵੱਖ-ਵੱਖ ਸਰਕਾਰਾਂ ਨੇ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਮੁਕਾਬਲੇ 25 ਪ੍ਰਤੀਸ਼ਤ ਵਿਕਾਸ ਵੀ ਨਹੀਂ ਕਰਵਾਇਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸੇ ਵੀ ਤਰ੍ਹਾਂ ਦਾ ਕੋਈ ਵਾਧੂ ਟੈਕਸ ਨਹੀਂ ਲਗਾਇਆ | ਇਸ ਮੌਕੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ , ਜਸਵੀਰ ਸਿੰਘ ਜੱਸੀ ਸੇਖੋਂ ਮੈਂਬਰ ਫੂਡ ਕਮਿਸ਼ਨ ਪੰਜਾਬ, ਡਾ. ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ , ਅਸ਼ੋਕ ਕੁਮਾਰ ਲੱਖਾ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਸੋਹੀ, ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਰਛਪਾਲ ਸਿੰਘ ਭੁੱਲਰਹੇੜੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗਗਨ ਜਵੰਧਾ ਭਸੋੜ ਪ੍ਰਧਾਨ ਟਰੱਕ ਯੂਨੀਅਨ ਧੂਰੀ, ਸੰਦੀਪ ਕੁਮਾਰ ਤਾਇਲ ਜੋਲੀ ਸਾਬਕਾ ਪ੍ਰਧਾਨ ਨਗਰ ਕੌਂਸਲ ਧੂਰੀ, ਗੁਰਿੰਦਰ ਸਿੰਘ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਧੂਰੀ, ਲਾਲ ਸਿੰਘ ਜੇਈ ਸਿਵਲ, ਸੂਭਮ ਗੋਇਲ ਜੇਈ ਬਿਜਲੀ, ਰਮਨਦੀਪ ਸਿੰਘ ਨੁਮਾਇੰਦਾ ਮੁੱਖ ਮੰਤਰੀ ਦਫ਼ਤਰ, ਕੌਂਸਲਰ ਭੁਪਿੰਦਰ ਸਿੰਘ, ਕੌਂਸਲਰ ਰੂਬਲ ਬਾਜਵਾ, ਗੋਪਾਲ ਕਿ੍ਸ਼ਨ ਪਾਨੀ ਸਰਪੰਚ ਬੇਨੜਾ, ਸਿੱਖਿਆ ਕ੍ਰਾਂਤੀ ਦੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ, ਕੌਂਸਲਰ ਰਾਜੀਵ ਚੋਧਰੀ, ਡਾ ਜਗਤਾਰ ਸਿੰਘ ਤਾਰੀ ਸ਼ੇਰਪੁਰ ਸੋਢੀਆ, ਸੁਖਪਾਲ ਸਿੰਘ ਪਾਲਾ, ਖਾਨ ਕਹੇਰੂ, ਸੁਰੇਸ਼ ਕੁਮਾਰ ਬੱਬੂ, ਦਵਿੰਦਰ ਸਿੰਘ ਧੂਰਾ ਸਰਪੰਚ, ਪਰਮਜੀਤ ਸਿੰਘ ਭਿੰਦੀ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੀਰਥ ਸਿੰਘ ਗਿੱਲ ਅਤੇ ਗੁਰਚਰਨ ਸਿੰਘ ਕਾਲਾ ਬੇਨੜਾ, ਹਰਪ੍ਰੀਤ ਸਿੰਘ ਮੀਮਸਾ, ਅਜੈਬ ਸਿੰਘ ਹੈਪੀ ਧੂਰੀ, ਨਰੇਸ਼ ਚੋਹਾਨ, ਨਵਜੋਤ ਕੌਰ, ਕਰਮਜੀਤ ਸਿੰਘ ਸੋਹੀ, ਜਗਤਾਰ ਸਿੰਘ ਬਾਗੜੀ ਸਲੇਮਪੁਰ, ਭਿੰਦਾ ਵਿਰਕ ਕੋਆਰਡੀਨੇਟਰ ਤੀਰਥ ਯਾਤਰਾ ਅਤੇ ਹੋਰ ਵੀ ਹਾਜ਼ਰ ਸਨ | ਇਸ ਮੌਕੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸਰਪੰਚ ਦਵਿੰਦਰ ਸਿੰਘ ਧੂਰਾ ਨੇ ਨਿਭਾਈ |

ਪਿਛਲੀ ਖ਼ਬਰ ਢੀਂਡਸਾ, ਘੁੰਨਸ ਸਮੇਤ ਹੋਰ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਈਲਵਾਲ ਪਿੰਡ ਦੀ ਪੰਚਾਇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।