ਛਾਜਲੀ, 20 ਜਨਵਰੀ (ਅਜਾਇਬ ਸਿੰਘ ਨੀਲੋਵਾਲ) - ਬੀਤੇ ਦਿਨੀਂ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਸਵਰਗੀ ਮਹਿੰਦਰ ਸਿੰਘ ਦੀ ਸੁਪਤਨੀ ਮਾਤਾ ਜਸਵੰਤ ਕੌਰ ਦੇ ਅਕਾਲ ਚਲਾਣੇ 'ਤੇ ਪਿੰਡ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ | ਮਾਤਾ ਜਸਵੰਤ ਕੌਰ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਖੇਤਰ ਨਾਲ ਸਬੰਧਿਤ ਲੋਕਾਂ ਵੱਲੋਂ ਮਾਤਾ ਜਸਵੰਤ ਕੌਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ | ਇਸ ਦੁਖਦਾਈ ਮੌਕੇ 'ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸੰਤ ਬਲਵੀਰ ਸਿੰਘ ਘੁੰਨਸ, ਬਿੰਦਰਪਾਲ ਨਮੋਲ, ਸਤਗੁਰ ਸਿੰਘ ਨਮੋਲ, ਹਰਿੰਦਰਵੀਰ ਸਿੰਘ ਕਾਕਾ ਫ਼ਤਿਹਗੜ੍ਹ, ਕੁਲਵਿੰਦਰ ਸਿੰਘ ਡਸਕਾ, ਅਮਰਜੀਤ ਸਿੰਘ ਸੰਗਤਪੁਰਾ, ਧਰਮਜੀਤ ਸਿੰਘ ਸੰਗਤਪੁਰਾ, ਮਾ. ਬਲਵਿੰਦਰ ਸਿੰਘ ਕੌਹਰੀਆਂ, ਮਾ. ਰਣਜੀਤ ਸਿੰਘ ਛਾਜਲਾ, ਗੁਰਤੇਜ ਸਿੰਘ ਛਾਜਲਾ, ਦਰਸ਼ਨ ਸਿੰਘ ਢੋਟ, ਬਿਕਰਮਜੀਤ ਸਿੰਘ ਵਿੱਕੀ ਛਾਜਲੀ, ਰਾਮ ਸਿੰਘ ਛਾਜਲੀ, ਭਰਪੂਰ ਸਿੰਘ ਕਾਹਲ ਅਤੇ ਮਾ. ਦਰਬਾਰਾ ਸਿੰਘ ਛਾਜਲੀ ਸਮੇਤ ਹੋਰ ਨਾਮਵਾਰ ਸ਼ਖ਼ਸੀਅਤਾਂ ਨੇ ਸ਼ੋਕ-ਸੰਤਪਤ ਪਰਿਵਾਰ ਨਾਲ ਡੂੰਘੇ ਦੁੱਖ ਅਤੇ ਸੰਵੇਦਨਾ ਦਾ ਪ੍ਰਗਟਾਵਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਮਾਤਾ ਜੀ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਪਾਰ ਦੁੱਖ ਸਹਿਣ ਦੀ ਤਾਕਤ ਬਖ਼ਸ਼ੇ |