29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

ਅਜੀਤ ਡੈਸਕ 21-01-2026
ਸੰਗਰੂਰ, 20 ਜਨਵਰੀ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਿਨ੍ਹਾਂ ਵਿਚੋਂ ਕਈਆਂ ਦਾ ਹੱਲ ਮੌਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਗੱਲ ਕਰ ਕੇ ਕਰਵਾਇਆ ਗਿਆ | ਇਸ ਤੋਂ ਬਾਅਦ ਗੱਲਬਾਤ ਕਰਦਿਆਂ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕੀਤੇ ਵਾਅਦਿਆਂ ਨੂੰ ਲਗਭਗ ਪੂਰਾ ਕਰ ਚੁੱਕੀ ਹੈ | ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦੇਣ ਦਾ ਵਾਅਦਾ ਸਰਕਾਰ ਦੇ ਸ਼ੁਰੂਆਤੀ ਮਹੀਨਿਆਂ ਵਿਚ ਹੀ ਪੂਰਾ ਕਰ ਦਿੱਤਾ ਗਿਆ ਸੀ | ਪੰਜਾਬ ਦੇ ਵੱਡੇ ਖੇਤੀ ਰਕਬੇ ਨੂੰ ਨਹਿਰੀ ਪਾਣੀ ਪਹੁੰਚਦਾ ਕਰ ਦਿੱਤਾ ਗਿਆ ਹੈ | ਸੂਬੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਬਗੈਰ ਕਿਸੇ ਰਿਸ਼ਵਤਖ਼ੋਰੀ ਜਾਂ ਭਾਈ ਭਤੀਜਾਵਾਦ ਤੋਂ ਨੌਕਰੀਆਂ ਦਿੱਤੀਆਂ ਗਈਆਂ ਹਨ | ਨਸ਼ਿਆਂ ਖ਼ਿਲਾਫ਼ ਯੁੱਧ ਦਾ ਪਹਿਲਾ ਪੜਾਅ ਸਮਾਪਤ ਹੋ ਚੁੱਕਿਆ ਹੈ ਜਿਸ ਦੇ ਸਾਰਥਿਕ ਨਤੀਜੇ ਮਿਲੇ ਹਨ, ਹੁਣ ਨਸ਼ਿਆਂ ਖ਼ਿਲਾਫ਼ ਯੁੱਧ ਦਾ ਦੂਜਾ ਪੜਾਅ ਸ਼ੁਰੂ ਹੋ ਚੁੱਕਾ ਹੈ ਉਨ੍ਹਾਂ ਕਿਹਾ ਕਿ ਅÏਰਤਾਂ ਨੂੰ 1000 ਰੁਪਏ ਮਹੀਨੇ ਦਾ ਵਾਅਦਾ ਵੀ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ ਧੂਰੀ ਮਹਾਵੀਰ ਸੇਵਾ ਦਲ ਦੀ ਕਮੇਟੀ ਦੀ ਚੋਣ ਵਿਚ ਵਿਵੇਕ ਗਰਗ ਪੰਜਵੀਂ ਵਾਰ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।