ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਕਾਂਗਰਸ ਕਮੇਟੀ ਦੇ ਐਸ.ਸੀ. ਵਿੰਗ ਦੇ ਚੇਅਰਮੈਨ ਚਮਕੌਰ ਸਿੰਘ ਜੱਸੀ ਕਰਤਾਰਪੁਰਾ ਨੇ ਐਸ.ਸੀ. ਵਿੰਗ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਰਜਿੰਦਰਪਾਲ ਗੌਤਮ ਨਾਲ ਉਨ੍ਹਾਂ ਦੀ ਚੰਡੀਗੜ੍ਹ ਫੇਰੀ ਦੌਰਾਨ ਵਿਸ਼ੇਸ਼ ਮੁਲਾਕਾਤ ਕੀਤੀ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੁਲਦੀਪ ਸਿੰਘ ਵੈਦ ਪੰਜਾਬ ਪ੍ਰਧਾਨ ਐਸ.ਸੀ. ਵਿੰਗ ਦੀ ਹਾਜ਼ਰੀ ਵਿਚ ਰਜਿੰਦਰਪਾਲ ਗੌਤਮ ਨਾਲ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜੱਸੀ ਕਰਤਾਰਪੁਰਾ ਨੇ ਕਿਹਾ ਕਿ ਉਨ੍ਹਾਂ ਪੰਜਾਬ ਖ਼ਾਸ ਤੌਰ ਉੱਤੇ ਮਾਲਵਾ ਖ਼ਿੱਤੇ ਨਾਲ ਸਬੰਧਿਤ ਦਲਿਤ, ਪਛੜੇ ਵਰਗਾ ਦੀ ਭਾਵਨਾਵਾਂ ਪ੍ਰਤੀ ਪਾਰਟੀ ਹਾਈਕਮਾਨ ਨੂੰ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਦਲਿਤ, ਪਛੜਾ ਵਰਗ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਜੇ ਪਾਰਟੀ ਆਗਾਮੀ ਵਿਧਾਨ ਸਭਾ ਚੋਣਾ ਵਿਚ ਉਪਰੋਕਤ ਵਰਗਾਂ ਨੂੰ ਚੋਣ ਲੜਨ ਦਾ ਹੂੰਝਾ ਫੇਰ ਪ੍ਰਦਰਸ਼ਨ ਕਰ ਸਕਦੀ ਹੈ | ਇਸ ਮੌਕੇ ਰੂਪ ਸਿੰਘ, ਅੰਮਿ੍ਤਪਾਲ ਸਿੰਘ, ਅਮਰੀਕ ਸਿੰਘ, ਸੁਰਿੰਦਰ ਰਾਮ ਸ਼ਰਮਾ, ਜਗਜੀਤ ਸਿੰਘ, ਗੁਰਜੰਟ ਸਿੰਘ, ਕੇਸਰ ਸਿੰਘ, ਗੁਰਪਿਆਰ ਸਿੰਘ, ਗੁਰਲਾਲ ਸਿੰਘ, ਰਣਜੀਤ ਸਿੰਘ ਹੈਪੀ, ਬਲਵੰਤ ਸਿੰਘ, ਭੀਮ ਸਿੰਘ, ਗੁਰਜੰਟ ਸਿੰਘ ਸਰਪੰਚ, ਹਰਬੰਸ ਸਿੰਘ ਬੀਰ ਕਲਾ, ਨਰਾਇਣ ਸਿੰਘ ਮੌੜ, ਕਰਮਜੀਤ ਕੌਰ ਸ਼ੇਰੋ, ਸੁਰਜੀਤ ਕੌਰ ਜਗਤਪੁਰਾ, ਸੋਨੀ ਸਿੰਘ, ਪਿ੍ਤਪਾਲ ਸਿੰਘ, ਬਲਕਾਰ ਸਿੰਘ ਹਾਜ਼ਰ ਸਨ |