29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਅੰਤਰਰਾਸ਼ਟਰੀ ਪੰਜਾਬੀ ਬੋਲੀ ਉਲੰਪੀਆਡ ਵਿਚ ਸੀਬਾ ਦਾ ਹਰਗੁਣਦੀਪ ਸਿੰਘ ਤੀਜੇ ਸਥਾਨ 'ਤੇ ਰਿਹਾ <br/>

ਅਜੀਤ ਡੈਸਕ 21-01-2026
ਲਹਿਰਾਗਾਗਾ, 20 ਜਨਵਰੀ (ਅਸ਼ੋਕ ਗਰਗ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਤੀਜੇ ਅੰਤਰਰਾਸ਼ਟਰੀ ਪੰਜਾਬੀ ਬੋਲੀ ਉਲੰਪਿਆਡ-2025 ਦੇ ਬੀਤੇ ਦਿਨੀਂ ਐਲਾਨੇ ਗਏ ਨਤੀਜਿਆਂ ਵਿਚ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦੇ ਵਿਦਿਆਰਥੀ ਹਰਗੁਣਦੀਪ ਸਿੰਘ ਭੁਟਾਲ ਕਲਾਂ ਨੇ ਤੀਜਾ ਸਥਾਨ ਹਾਸਿਲ ਕਰਦਿਆਂ ਮਾਣ-ਮੱਤੀ ਪ੍ਰਾਪਤੀ ਹਾਸਲ ਕੀਤੀ ਹੈ | ਇਸ ਮੁਕਾਬਲੇ ਵਿਚ ਲੱਖਾਂ ਵਿਦਿਆਰਥੀਆਂ ਨੇ ਭਾਗ ਲਿਆ ਸੀ | ਵੱਖੋ-ਵੱਖਰੇ ਪੱਧਰਾਂ 'ਤੇ ਹੋਏ ਇਸ ਮੁਕਾਬਲੇ ਵਿਚ ਪਹਿਲਾਂ ਸਕੂਲ ਪੱਧਰ, ਫੇਰ ਜ਼ਿਲ੍ਹਾ ਪੱਧਰ ਅਤੇ ਫਿਰ ਅੰਤਰਰਾਸ਼ਟਰੀ ਪੱਧਰ ਦਾ ਮੁਕਾਬਲਾ ਹੋਇਆ | ਸਾਬਕਾ ਫ਼ੌਜੀ ਹਰਦੀਪ ਸਿੰਘ ਅਤੇ ਸੁਮਨਦੀਪ ਕੌਰ ਦੇ ਬੇਟੇ ਹਰਗੁਣਦੀਪ ਸਿੰਘ ਦੀ ਇਸ ਪ੍ਰਾਪਤੀ ਉਪਰੰਤ ਸਕੂਲ ਪਹੁੰਚਣ 'ਤੇ ਸਕੂਲ, ਪਿੰਡ ਅਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ, ਮੈਡਮ ਅਮਨ ਢੀਂਡਸਾ, ਪਿ੍ੰਸੀਪਲ ਫਲੈਵੀ ਡੇਵਿਡ ਅਤੇ ਕੋਆਰਡੀਨੇਟਰ ਹਰਵਿੰਦਰ ਸਿੰਘ ਹਾਂਡਾ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਪ੍ਰੀਖਿਆ ਵਿਚ ਪੰਜਾਬੀ ਸਭਿਆਚਾਰ, ਲੋਕ ਨਾਚਾਂ, ਗੀਤਾਂ, ਸ਼ਹੀਦਾਂ, ਗੁਰੂ ਸਾਹਿਬਾਨ, ਸਾਹਿਬਜ਼ਾਦੇ, ਪੰਜ ਪਿਆਰੇ, ਪਹਿਰਾਵਾ, ਵਿਆਕਰਨ, ਵਿਰਸਾ, ਰਵਾਇਤੀ ਸਾਜ਼, ਭੂਗੋਲਿਕ ਸਥਿਤੀ, ਕਥਾਵਾਂ ਅਤੇ ਰਿਸ਼ਤਿਆਂ ਸਬੰਧੀ ਸਵਾਲ ਪੁੱਛੇ ਗਏ ਸਨ |

ਪਿਛਲੀ ਖ਼ਬਰ ਐਲ.ਪੀ.ਜੀ. ਘਰੇਲੂ ਗੈਸ ਖ਼ਪਤਕਾਰਾਂ ਲਈ ਈ-ਕੇ ਵਾਈ ਸੀ ਕਰਵਾਉਣਾ ਜ਼ਰੂਰੀ-ਕਾਂਸਲ <br/> ਅਗਲੀ ਖ਼ਬਰ ਰੋਟੇਰੀਅਨ ਪ੍ਰੇਮ ਜੈਨ ਦੀ ਯਾਦ 'ਚ ਸਕੂਲੀ ਬੱਚਿਆਂ ਨੂੰ ਜਰਸੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।