29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

-ਮਾਮਲਾ ਰਾਤ ਸਮੇਂ ਘਰ ਅੰਦਰ ਦਾਖਲ ਹੋਕੇ ਫਾਇਰਿੰਗ ਕਰਨ ਦਾ- ਇਰਾਦਾ ਕਤਲ ਤੇ ਆਰਮਜ਼ ਐਕਟ ਦਾ ਮਾਮਲਾ ਦਰਜ, ਦੋ ਕਾਬੂ <br/>

ਅਜੀਤ ਡੈਸਕ 21-01-2026
ਸ਼ੇਰਪੁਰ, 20 ਜਨਵਰੀ (ਦਰਸ਼ਨ ਸਿੰਘ ਖੇੜੀ) - ਬਲਾਕ ਸ਼ੇਰਪੁਰ ਤੇ ਥਾਣਾ ਸਦਰ ਧੂਰੀ ਅਧੀਨ ਪੈਂਦੇ ਪਿੰਡ ਈਸਾਪੁਰ ਲੰਡਾ ਵਿਖੇ ਬੀਤੀ ਰਾਤ ਕਰੀਬ 8 ਤੋਂ 9 ਵਜੇ ਦੇ ਦਰਮਿਆਨ ਹਥਿਆਰਬੰਦ ਵਿਅਕਤੀਆਂ ਵਲੋਂ ਇੱਕ ਘਰ ਅੰਦਰ ਦਾਖਲ ਹੋ ਕੇ ਫਾਇਰਿੰਗ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਇਹ ਵਿਅਕਤੀ ਅਸਲੇ ਅਤੇ ਕਿਰਪਾਨਾਂ ਆਦਿ ਹੋਰ ਹਥਿਆਰਾਂ ਨਾਲ ਸੰਤੋਖ ਸਿੰਘ ਵਾਸੀ ਈਸਾਪੁਰ ਲੰਡਾ ਦੇ ਘਰ ਅੰਦਰ ਦਾਖਲ ਹੋਏ ਤੇ ਇਨ੍ਹਾਂ ਨੇ ਉੱਥੇ ਕਿਰਪਾਨਾਂ ਨਾਲ ਘਰ ਦੇ ਗੇਟਾਂ 'ਤੇ ਹਮਲਾ ਕੀਤਾ ਅਤੇ ਗੱਡੀ ਦੀ ਭੰਨਤੋੜ ਕਰਦੇ ਹੋਏ ਫਾਇਰਿੰਗ ਕੀਤੀ | ਜਿਸ ਮਗਰੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਥਾਣਾ ਸਦਰ ਧੂਰੀ ਦੀ ਪੁਲਿਸ ਵਲੋਂ ਮੌਕੇ ਉੱਪਰ ਪੁੱਜ ਕੇ ਜਾਇਜ਼ਾ ਲਿਆ ਗਿਆ | ਥਾਣਾ ਸਦਰ ਧੂਰੀ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੇਜਰ ਸਿੰਘ ਪੁੱਤਰ ਮੇਹਰ ਸਿੰਘ, ਜਗਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀਆਂਨ ਈਸਾਪੁਰ ਲੰਡਾ ਥਾਣਾ ਸਦਰ ਧੂਰੀ, ਗਗਨਦੀਪ ਸਿੰਘ ਉਰਫ਼ ਗੱਗੀ ਪੁੱਤਰ ਬਲਵਿੰਦਰ ਸਿੰਘ, ਹਰਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀਆਂਨ ਤਕੀਪੁਰ ਥਾਣਾ ਲੌਂਗੋਵਾਲ ਅਤੇ ਤਿੰਨ ਹੋਰ ਨਾਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ਇਰਾਦਾ ਕਤਲ ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਸਦਰ ਧੂਰੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਿਸ ਵਿਚ ਮੇਜਰ ਸਿੰਘ ਤੇ ਗਗਨਦੀਪ ਸਿੰਘ ਉਰਫ਼ ਗੱਗੀ ਦੀ ਗਿ੍ਫ਼ਤਾਰੀ ਕੀਤੀ ਜਾ ਚੁੱਕੀ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ |

ਪਿਛਲੀ ਖ਼ਬਰ ਸੰਤ ਅਤਰ ਸਿੰਘ ਦੀ ਯਾਦ 'ਚ ਤਿੰਨ ਰੋਜ਼ਾ ਜੋੜ ਮੇਲਾ 30 ਤੋਂ <br/> ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਨਵੇਂ ਨਿਯਮ ਲਾਗੂ ਕਰਨ ਦੇ ਵਿਰੋਧ 'ਚ ਸੰਘਰਸ਼ ਵਿੱਢਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।