18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਦਾਮਨ ਬਾਜਵਾ ਨੇ ਪੁਰਾਣੇ ਅੰਡਰ ਬਿ੍ਜ ਦੇ ਟੁੱਟ ਚੁੱਕੇ ਸ਼ੈਡ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 22-01-2026
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਵਲੋਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਥਾਨਕ ਸ਼ਹਿਰ ਦੇ ਪੁਰਾਣੇ ਅੰਡਰ ਬਿ੍ਜ 'ਤੇ ਬਣੇ ਸ਼ੈੱਡ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ | ਇਸ ਸਮੇਂ ਦਾਮਨ ਬਾਜਵਾ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੁਰਾਣੇ ਅੰਡਰ ਬਿ੍ਜ 'ਤੇ ਬਣੇ ਸ਼ੈੱਡ ਦੇ ਖ਼ਰਾਬ ਹੋ ਜਾਣ ਕਾਰਨ ਇੱਥੋਂ ਤੋਂ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ |ਦਾਮਨ ਬਾਜਵਾ ਨੇ ਦੱਸਿਆ ਕਿ ਰੇਲਵੇ ਵਿਭਾਗ ਵਲੋਂ ਆਉਣ ਵਾਲੇ ਕੁੱਝ ਹੀ ਦਿਨਾਂ ਦੇ ਅੰਦਰ-ਅੰਦਰ ਇਸ ਸ਼ੈਡ ਦੇ ਹੋਏ ਨੁਕਸਾਨ ਦੀ ਮੁਰੰਮਤ ਕਰਵਾ ਕੇ ਇਸ ਨੰੂ ਪੂਰੀ ਤਰ੍ਹਾਂ ਠੀਕ ਕਰ ਦਿੱਤਾ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਕੋਈ ਦਿੱਕਤ ਨਾ ਆਵੇ | ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਭਾਜਪਾ ਦੀ ਸੀਨੀਅਰ ਆਗੂ ਮੋਨਿਕਾ ਗੋਇਲ ਸਾਬਕਾ ਕੌਂਸਲਰ, ਮਾਲਵਿੰਦਰ ਸਿੰਘ ਗੋਲਡੀ ਅਤੇ ਰੇਲਵੇ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਪਿੰਡ ਸਲੇਮਪੁਰ 'ਚ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ 'ਚ ਵੱਡੀ ਗਿਣਤੀ ਪਿੰਡ ਵਾਸੀਆਂ ਕੀਤੀ ਸ਼ਮੂਲੀਅਤ <br/> ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਵਿਚ ਦਾਖ਼ਲੇ ਲਈ 100 ਪ੍ਰਤੀਸ਼ਤ ਵਿਦਿਆਰਥੀ ਰਜਿਸਟਰਡ ਕਰਨ ਲਈ ਦਬਾਅ ਬਣਾਉਣਾ ਗ਼ਲਤ - ਜੀ. ਟੀ. ਯੂ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।