18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪਿੰਡ ਸਲੇਮਪੁਰ 'ਚ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ 'ਚ ਵੱਡੀ ਗਿਣਤੀ ਪਿੰਡ ਵਾਸੀਆਂ ਕੀਤੀ ਸ਼ਮੂਲੀਅਤ <br/>

ਅਜੀਤ ਡੈਸਕ 22-01-2026
ਧੂਰੀ, 21 ਜਨਵਰੀ (ਸੰਜੇ ਲਹਿਰੀ, ਸੁਖਵੰਤ ਸਿੰਘ ਭੁੱਲਰ) - ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਧੂਰੀ ਹਲਕੇ ਦੇ ਪਿੰਡ ਸਲੇਮਪੁਰ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਕੱਢੀ ਗਈ | ਇਸ ਮੌਕੇ ਪੁਲਿਸ ਅਧਿਕਾਰੀਆਂ, ਨਸ਼ਾ ਵਿਰੋਧੀ ਮੁਹਿੰਮ ਦੇ ਕੋਆਰਡੀਨੇਟਰਾਂ, ਵਾਰਡ ਪਹਿਰੇਦਾਰਾਂ ਅਤੇ ਵੱਡੀ ਗਿਣਤੀ ਵਿਚ ਸਥਾਨਕ ਵਸਨੀਕਾਂ ਨੇ ਸ਼ਮੂਲੀਅਤ ਕੀਤੀ | ਪੈਦਲ ਯਾਤਰਾ ਦੌਰਾਨ 'ਨਸ਼ੇ ਛੱਡੋ, ਕੋਹੜ ਵੱਢੋ' ਵਰਗੇ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖ਼ਿਲਾਫ਼ ਰਲ ਮਿਲ ਕੇ ਮੁਹਿੰਮ ਵਿੱਢਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਗੇੜ ਤਹਿਤ ਘਰ-ਘਰ ਤੱਕ ਪਹੁੰਚ ਬਣਾਈ ਜਾ ਰਹੀ ਹੈ ਤਾਂ ਜੋ ਨਸ਼ਿਆਂ ਦੇ ਕੋਹੜ ਨੂੰ ਜੜੋਂ੍ਹ ਖ਼ਤਮ ਕੀਤਾ ਜਾ ਸਕੇ | ਸ੍ਰੀ ਢਿੱਲੋਂ ਨੇ ਕਿਹਾ ਕਿ ਨਸ਼ੇ ਦੇ ਆਦੀਆਂ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਸਰਪੰਚ ਭੀਮ ਸਿੰਘ, ਚੇਅਰਮੈਨ ਪੀ.ਏ.ਡੀ.ਬੀ. ਸ਼ੇਰਪੁਰ ਤਰਲੋਚਨ ਸਿੰਘ, ਮਨਪ੍ਰੀਤ ਮਨੀ, ਜਗਤਾਰ ਸਿੰਘ, ਹਰਮੇਲ ਸਿੰਘ, ਹਰਜਿੰਦਰ ਸਿੰਘ ਕਾਕਾ, ਹਰਪਾਲ ਸਿੰਘ, ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਆਪਣੇ ਚੋਣ ਵਾਅਦੇ ਅਨੁਸਾਰ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲੈਣੇ ਬੰਦ ਕਰੇ ਸਰਕਾਰ - ਅਧਿਆਪਕ ਜਥੇਬੰਦੀ ਅਗਲੀ ਖ਼ਬਰ ਦਾਮਨ ਬਾਜਵਾ ਨੇ ਪੁਰਾਣੇ ਅੰਡਰ ਬਿ੍ਜ ਦੇ ਟੁੱਟ ਚੁੱਕੇ ਸ਼ੈਡ ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।