18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਆਪਣੇ ਚੋਣ ਵਾਅਦੇ ਅਨੁਸਾਰ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲੈਣੇ ਬੰਦ ਕਰੇ ਸਰਕਾਰ - ਅਧਿਆਪਕ ਜਥੇਬੰਦੀ

ਅਜੀਤ ਡੈਸਕ 22-01-2026
ਸੰਗਰੂਰ, 21 ਜਨਵਰੀ (ਧੀਰਜ ਪਸੌਰੀਆ) - ਡੈਮੋਕਰੈਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜਨਰਲ ਸਕੱਤਰ ਅਮਨ ਵਸ਼ਿਸ਼ਟ, ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਸੂਬਾ ਆਗੂ ਮੇਘ ਰਾਜ ਅਤੇ ਦਲਜੀਤ ਸਫੀਪੁਰ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਹਨੇਰੇ ਵਿਚ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਵੱਡੀ ਗਿਣਤੀ ਵਿਚ ਅਧਿਆਪਕਾਂ ਦੀ ਡਿਊਟੀ ਚੋਣਾਂ ਦੇ ਕੰਮ ਲਈ ਬਤੌਰ ਬੀ.ਐਲ.ਓ. ਅਤੇ ਸੁਪਰਵਾਈਜ਼ਰ ਲੱਗੀ ਹੋਈ ਹੈ | ਪੰਜਾਬ ਵਿਚ ਲਗਾਤਾਰ ਐਸ ਆਈ ਆਰ ਅਤੇ ਵੋਟਰ ਸੂਚੀ ਵਿਚ ਰੰਗੀਨ ਫ਼ੋਟੋਆਂ ਲਾਉਣ ਸਮੇਤ ਸੋਧਾਂ ਦਾ ਕੰਮ ਚੱਲ ਰਿਹਾ ਹੈ | ਇਸ ਤੋਂ ਪਹਿਲਾਂ ਇਸੇ ਸੈਸ਼ਨ ਦੌਰਾਨ ਉਕਤ ਅਧਿਆਪਕਾਂ ਦੀ ਮਹੀਨਿਆਂ ਬੱਧੀ ਡਿਊਟੀ ਐਸ ਆਈ ਆਰ ਅਤੇ ਚੋਣਾਂ ਦੇ ਕੰਮ ਵਿਚ ਲਗਾਈ ਗਈ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ ਅਤੇ ਹੁਣ ਵੋਟਰ ਸੂਚੀਆਂ ਵਿਚ ਰੰਗੀਨ ਫ਼ੋਟੋਆਂ ਅਤੇ ਸੋਧਾਂ ਲਈ ਵੱਡੀ ਗਿਣਤੀ ਵਿਚ ਅਧਿਆਪਕਾਂ ਦੀ ਡਿਊਟੀ ਮਿਤੀ 21 ਜਨਵਰੀ ਤੋਂ 30 ਜਨਵਰੀ ਤੱਕ ਲਗਾ ਦਿੱਤੀ ਹੈ | 17 ਫਰਵਰੀ ਤੋਂ ਅੱਠਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਹਨ | ਉਸ ਦੇ ਨਾਲ ਸਾਰੀਆਂ ਹੀ ਜਮਾਤਾਂ ਦੇ ਪੇਪਰ ਸ਼ੁਰੂ ਹੋਣੇ ਹਨ | ਇਸ ਵੇਲੇ ਵਿਦਿਆਰਥੀਆਂ ਦੇ ਪੇਪਰਾਂ ਦੀ ਤਿਆਰੀ ਲਈ ਅਧਿਆਪਕਾਂ ਦਾ ਸਕੂਲਾਂ ਦੇ ਵਿਚ ਹੋਣਾ ਅਤਿ ਜ਼ਰੂਰੀ ਹੈ | ਡੈਮੋਕਰੈਟਿਕ ਟੀਚਰ ਫ਼ਰੰਟ ਦੇ ਆਗੂਆਂ ਕਰਮਜੀਤ ਨਦਾਮਪੁਰ, ਕਮਲਜੀਤ ਬਨਭੌਰਾ, ਕੁਲਵੰਤ ਖਨੌਰੀ, ਰਾਜ ਸੈਣੀ, ਦੀਨਾ ਨਾਥ, ਰਵਿੰਦਰ ਦਿੜ੍ਹਬਾ, ਬਲਵਿੰਦਰ ਸਤੌਜ, ਮਨੋਜ ਲਹਿਰਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਅਨੁਸਾਰ ਅਧਿਆਪਕਾਂ ਤੋਂ ਸਿਰਫ਼ ਪੜਾਉਣ ਦਾ ਕੰਮ ਲਵੇ | ਬੀ.ਐਲ.ਓ. ਸਮੇਤ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਕੱਟੀਆਂ ਜਾਣ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਨ੍ਹਾਂ ਕੰਮਾਂ ਲਈ ਭਰਤੀ ਕਰਕੇ ਰੁਜ਼ਗਾਰ ਦਿੱਤਾ ਜਾਵੇ | ਜੇਕਰ ਇਹ ਤੁਰੰਤ ਸੰਭਵ ਨਾ ਹੋਵੇ ਤਾਂ ਅਧਿਆਪਕਾਂ ਦੀਆਂ ਚੋਣਾਂ ਦੀਆਂ ਅਤੇ ਹੋਰ ਗੈਰ ਵਿੱਦਿਅਕ ਡਿਊਟੀਆਂ ਅਗਲੇ ਸੈਸ਼ਨ ਦੇ ਸ਼ੁਰੂ ਅਪ੍ਰੈਲ ਤੱਕ ਰੋਕ ਲਈਆਂ ਜਾਣ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਲਈ ਸਮਾਂ ਦਿੱਤਾ ਜਾਵੇ |
ਪਿਛਲੀ ਖ਼ਬਰ ਨਗਰ ਕੌਂਸਲ ਪਾਰਕ ਧੂਰੀ ਵਿਖੇ ਬਣੀ ਪਾਣੀ ਦੀ ਟੈਂਕੀ 10 ਮਿੰਟਾਂ ਵਿਚ ਕੀਤੀ ਢਹਿ-ਢੇਰੀ <br/> ਅਗਲੀ ਖ਼ਬਰ ਪਿੰਡ ਸਲੇਮਪੁਰ 'ਚ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ 'ਚ ਵੱਡੀ ਗਿਣਤੀ ਪਿੰਡ ਵਾਸੀਆਂ ਕੀਤੀ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।