17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਗੰਭੀਰ ਜ਼ਖਮੀ <br/>

ਅਜੀਤ ਡੈਸਕ 22-01-2026
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ) - ਸਥਾਨਕ ਮਹਿਲਾਂ ਰੋਡ ਸਥਿਤ ਇੱਕ ਟਰੈਕਟਰ-ਟਰਾਲੀ ਅਤੇ ਸਕੂਟਰੀ ਦੀ ਹੋਈ ਭਿਆਨਕ ਟੱਕਰ ਦੌਰਾਨ ਦਿੜ੍ਹਬਾ ਦੀ ਰਹਿਣ ਵਾਲੀ ਇੱਕ ਅÏਰਤ ਦੀ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਿੜ੍ਹਬਾ ਵਾਸੀ ਮੰਗਤ ਰਾਏ ਅਤੇ ਉਸ ਦੀ ਪਤਨੀ ਮਮਤਾ ਰਾਣੀ ਅੱਜ ਸਵੇਰ ਸਮੇਂ ਇੱਕ ਸਕੂਟਰੀ ਉੱਤੇ ਸਵਾਰ ਹੋ ਕੇ ਦਿੜ੍ਹਬਾ ਤੋਂ ਸੰਗਰੂਰ ਵੱਲ ਨੂੰ ਆ ਰਹੇ ਸੀ ਤਾਂ ਉਨ੍ਹਾਂ ਦੀ ਸਕੂਟਰੀ ਅਤੇ ਟਰੈਕਟਰ-ਟਰਾਲੀ ਵਿਚ ਜ਼ਬਰਦਸਤ ਟੱਕਰ ਹੋ ਗਈ ਜਿਸ ਕਾਰਨ ਮਮਤਾ ਰਾਣੀ ਦੀ ਮੌਕੇ ਉੱਤੇ ਹੀ ਦਰਦਨਾਕ ਮੌਤ ਹੋ ਗਈ ਜਦਕਿ ਮੰਗਤ ਰਾਏ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਸੰਗਰੂਰ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਪਰਿਵਾਰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿਚ ਲੈ ਗਿਆ | ਥਾਣਾ ਸਦਰ ਸੰਗਰੂਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਮਤਾ ਰਾਣੀ ਦੀ ਦੁਰਘਟਨਾ ਵਾਲੀ ਥਾਂ ਉੱਤੇ ਹੀ ਮੌਤ ਹੋ ਗਈ ਸੀ ਜਿਸ ਦੀ ਮਿ੍ਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਟਰੈਕਟਰ-ਟਰਾਲੀ ਚਾਲਕ ਦੀ ਪੁਲਿਸ ਵਲੋਂ ਪਛਾਣ ਕਰ ਲਈ ਗਈ ਹੈ ਜਿਸ ਖ਼ਿਲਾਫ਼ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਭਾਜਪਾ ਦੇ ਨਵ ਨਿਯੁਕਤ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਨਿਯੁਕਤੀ 'ਤੇ ਖ਼ੁਸ਼ੀ ਮਨਾਈ <br/> ਅਗਲੀ ਖ਼ਬਰ ਛੇ ਮਹੀਨੇ ਪੁਰਾਣੇ ਨਸ਼ਾ ਕੇਸ 'ਚ ਇਕ ਗਿ੍ਫ਼ਤਾਰ, ਭਾਰੀ ਪੁਲਿਸ ਬਲ ਨਾਲ ਅਦਾਲਤ ਪੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।