17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਭਾਜਪਾ ਦੇ ਨਵ ਨਿਯੁਕਤ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਨਿਯੁਕਤੀ 'ਤੇ ਖ਼ੁਸ਼ੀ ਮਨਾਈ <br/>

ਅਜੀਤ ਡੈਸਕ 22-01-2026
ਸ਼ੇਰਪੁਰ, 21 ਜਨਵਰੀ (ਮੇਘ ਰਾਜ ਜੋਸ਼ੀ) - ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਰਾਸ਼ਟਰੀ ਪ੍ਰਧਾਨ ਨਿਤਨ ਨਵੀਨ ਦੀ ਨਿਰਵਿਰੋਧ ਨਿਯੁਕਤੀ ਦੀ ਖ਼ੁਸ਼ੀ ਵਿਚ ਭਾਜਪਾ ਕਿਸਾਨ ਮੋਰਚਾ ਵੱਲੋਂ ਪਿੰਡ ਰਾਮਨਗਰ ਛੰਨ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਇਸ ਮੌਕੇ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਮੁੱਖ ਬੁਲਾਰੇ ਨਰਿੰਦਰ ਪਾਲ ਸਿੰਘ ਛੰਨਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੋਰ ਸਾਰੀਆਂ ਰਾਜਨੀਤਿਕ ਪਾਰਟੀਆਂ ਨਾਲੋਂ ਇਕ ਵਿਲੱਖਣ ਅਤੇ ਅਨੁਸ਼ਾਸਿਤ ਪਾਰਟੀ ਹੈ, ਜਿੱਥੇ ਪਾਰਟੀ ਵਿਧਾਨ ਅਨੁਸਾਰ ਮੰਡਲ ਪੱਧਰ ਤੋਂ ਲੈ ਕੇ ਜ਼ਿਲ੍ਹਾ ਅਤੇ ਸੂਬਾ ਪੱਧਰ ਤੱਕ ਅਹੁਦੇਦਾਰਾਂ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਕੇ ਨਵੇਂ ਅਤੇ ਯੋਗ ਆਗੂਆਂ ਨੂੰ ਮੌਕਾ ਦਿੱਤਾ ਜਾਂਦਾ ਹੈ | ਇਹ ਪ੍ਰਣਾਲੀ ਪਾਰਟੀ ਦੇ ਵਿਧਾਨ ਦੀ ਪਵਿੱਤਰਤਾ ਅਤੇ ਉੱਚੇ ਲੋਕਤੰਤਰਿਕ ਮੁੱਲਾਂ ਦੀ ਪ੍ਰਤੀਕ ਹੈ | ਆਗੂਆਂ ਨੇ ਦੱਸਿਆ ਕਿ ਭਾਜਪਾ ਦੀ ਇਹ ਪ੍ਰਕਿਰਿਆ ਪਾਰਟੀ ਅੰਦਰ ਪਰਿਵਾਰਵਾਦ ਨੂੰ ਪੈਦਾ ਨਹੀਂ ਹੋਣ ਦਿੰਦੀ ਅਤੇ ਆਗੂਆਂ ਵਿਚ ਤਿਆਗ, ਸੇਵਾ ਭਾਵਨਾ ਅਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ | ਯੋਗਤਾ ਅਤੇ ਸਮਰੱਥਾ ਦੇ ਆਧਾਰ 'ਤੇ ਜ਼ਿੰਮੇਵਾਰੀਆਂ ਸੌਂਪ ਕੇ ਭਾਜਪਾ ਅਸਲੀ ਲੋਕਤੰਤਰ ਨੂੰ ਅਮਲ ਵਿਚ ਲਿਆਉਂਦੀ ਹੈ, ਜਿਸ ਦੀ ਮਿਸਾਲ ਹੋਰ ਕਿਸੇ ਵੀ ਪਾਰਟੀ ਵਿਚ ਨਹੀਂ ਮਿਲਦੀ | ਇਸ ਮੌਕੇ ਰੇਸ਼ਮ ਸਿੰਘ, ਸਰਬਜੀਤ ਸਿੰਘ ਸਰਬਾ, ਭੀਮ ਸਿੰਘ, ਗਗਨਦੀਪ ਸਿੰਘ ਗੱਗੀ ਖਹਿਰਾ, ਬਲਜਿੰਦਰ ਸਿੰਘ ਕਾਕਾ ਖਹਿਰਾ ਸਮੇਤ ਹੋਰ ਕਈ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਲੌਂਗੋਵਾਲ ਵਿਖੇ ਮੁਫ਼ਤ ਆਯੁਸ਼ ਕੈਂਪ ਭਲਕੇ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਗੰਭੀਰ ਜ਼ਖਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।