17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਲੌਂਗੋਵਾਲ ਵਿਖੇ ਮੁਫ਼ਤ ਆਯੁਸ਼ ਕੈਂਪ ਭਲਕੇ <br/>

ਅਜੀਤ ਡੈਸਕ 22-01-2026
ਲੌਂਗੋਵਾਲ, 21 ਜਨਵਰੀ (ਵਿਨੋਦ, ਸ.ਖੰਨਾ) - ਡਾਇਰੈਕਟਰ ਆਯੁਰਵੈਦਾਂ ਪੰਜਾਬ ਡਾ. ਰਮਨ ਖੰਨਾ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਸੰਗਰੂਰ ਡਾ. ਮਲਕੀਤ ਸਿੰਘ ਘੱਗਾ ਦੀ ਅਗਵਾਈ ਹੇਠ ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਲੌਂਗੋਵਾਲ ਵਿਖੇ ਮੁਫ਼ਤ ਆਯੂਸ਼ ਕੈਂਪ 22 ਜਨਵਰੀ ਨੂੰ ਲਾਇਆ ਜਾ ਰਿਹਾ ਹੈ | ਡਾ. ਅਮਨਦੀਪ ਭਾਰਤੀ ਇੰਚਾਰਜ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਲੌਂਗੋਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੈਂਪ ਵਿਚ ਆਯੁਰਵੇਦ ਅਤੇ ਹੋਮਿਉਪੈਥੀ ਦੇ ਮਾਹਿਰ ਡਾਕਟਰਾਂ ਵੱਲੋਂ ਹਰ ਉਮਰ ਵਰਗ ਦੇ ਪੁਰਸ਼ਾਂ ਅਤੇ ਔਰਤਾਂ ਦੇ ਰੋਗਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਰੋਗੀਆਂ ਨੂੰ ਡਾਈਟ ਚਾਰਟ, ਯੋਗ ਆਸਨਾ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਅÏਰਤਾਂ ਦੇ ਗੁਪਤ ਰੋਗਾਂ ਦੀ ਜਾਂਚ ਅਤਿ-ਆਧੁਨਿਕ ਮਸ਼ੀਨਾਂ ਨਾਲ ਕੀਤੀ ਜਾਵੇਗੀ | ਇਸ ਕੈਂਪ ਦੀ ਤਿਆਰੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ : ਗੁਰਜੰਟ ਸਿੰਘ, ਸ: ਸੁਰਜੀਤ ਸਿੰਘ ਅਤੇ ਮੈਂਬਰਾਂ ਦੇ ਸਹਿਯੋਗ ਨਾਲ ਮੁਕੰਮਲ ਕਰ ਲਈ ਗਈ ਹੈ |

ਪਿਛਲੀ ਖ਼ਬਰ ਤਹਿਸੀਲ ਕੰਪਲੈਕਸ 'ਚ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਭਾਜਪਾ ਦੇ ਨਵ ਨਿਯੁਕਤ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਨਿਯੁਕਤੀ 'ਤੇ ਖ਼ੁਸ਼ੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।