ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਭੁੱਲਰ, ਧਾਲੀਵਾਲ) - ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ,ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਅਤੇ ਸਮੂਹ ਕਰਮਚਾਰੀ ਤਹਿਸੀਲ ਸੁਨਾਮ ਊਧਮ ਸਿੰਘ ਵਲੋਂ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ਼੍ਰੀਮਤੀ ਹਰਪਾਲ ਕੌਰ, ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿੱਜੀ ਸਹਾਇਕ ਸੰਜੀਵ ਕੁਮਾਰ ਕਾਂਸਲ ਸੰਜੂ, ਭਾਜਪਾ ਆਗੂ ਦਾਮਨ ਥਿੰਦ ਬਾਜਵਾ, ਵਿਨਰਜੀਤ ਸਿੰਘ ਖਡਿਆਲ, ਮੈਡਮ ਗੀਤਾ ਸ਼ਰਮਾ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਅਮਨਵੀਰ ਸਿੰਘ ਚੈਰੀ, ਹਰਮਨਦੇਵ ਸਿੰਘ ਬਾਜਵਾ, ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ, ਨਾਇਬ ਤਹਿਸੀਲਦਾਰ ਧੂਰੀ ਅਮਿਤ ਕੁਮਾਰ ਅਤੇ ਐਡਵੋਕੇਟ ਕਰਨਵੀਰ ਵਸ਼ਿਸ਼ਟ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ | ਇਸ ਸਮੇਂ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਾਏ ਗਏ | ਭਾਈ ਗੁਰਪ੍ਰਤਾਪ ਸਿੰਘ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਜੱਜ ਸਾਹਿਬਾਨ ਤੋਂ ਇਲਾਵਾ ਐਸ.ਡੀ.ਐਮ ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ, ਤਹਿਸੀਲਦਾਰ ਸੁਨਾਮ ਸ੍ਰੀਮਤੀ ਰਾਜਵਿੰਦਰ ਕੌਰ, ਨਾਇਬ ਤਹਿਸੀਲਦਾਰ ਸੁਨਾਮ ਸ਼੍ਰੀਮਤੀ ਰਿਤੂ ਕਪੂਰ, ਨਾਇਬ ਤਹਿਸੀਲਦਾਰ ਚੀਮਾ ਹਮੀਸ਼ ਕੁਮਾਰ, ਕਾਨੂੰਗੋ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਤੁੰਗ, ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਸਰਾਉ, ਤਹਿਸੀਲ ਪ੍ਰਧਾਨ ਸੁਖਜਿੰਦਰ ਸਿੰਘ, ਜਗਮੀਤ ਸਿੰਘ, ਰਣਜੀਤ ਸਿੰਘ ਅÏਜਲਾ, ਕਾਨੂੰਗੋ ਦਵਿੰਦਰ ਸਿੰਘ ਅਤੇ ਮਨੋਜ ਕੁਮਾਰ ਆਦਿ ਮੌਜੂਦ ਸਨ |