17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਰੋਹ ਲਈ ਪਹਿਲੀ ਰਿਹਰਸਲ ਹੋਈ <br/>

ਅਜੀਤ ਡੈਸਕ 22-01-2026
ਮਲੇਰਕੋਟਲਾ, 21 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਡਾ. ਜ਼ਾਕਿਰ ਹੁਸੈਨ ਸਟੇਡੀਅਮ ਮਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਬਹੁਤ ਉਤਸ਼ਾਹ ਨਾਲ ਮਨਾਇਆ ਜਾਵੇਗਾ | ਜਿਸ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਮਲੇਰਕੋਟਲੇ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਅੱਜ ਪਹਿਲੀ ਰਿਹਸਲ ਕੀਤੀ ਗਈ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ਤੇ ਕੋਰੀਓਗ੍ਰਾਫੀ ਦੀ ਤਿਆਰੀ ਕੀਤੀ ਜਾ ਰਹੀ ਹੈ | ਆਜ਼ਾਦੀ ਦਿਹਾੜੇ ਦੇ ਮੌਕੇ ਤੇ ਪੁਲਿਸ ਵਿਭਾਗ ਦੀਆਂ ਟੁਕੜੀਆਂ ਵਲੋਂ ਮਾਰਚ ਪਾਸਟ ਕੀਤਾ ਵੀ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੌਜੂਦ ਰਹਿ ਕੇ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਜਿੱਥੇ ਲੋੜ ਸੀ, ਉੱਥੇ ਸੁਧਾਰ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਅਧਿਕਾਰੀਆਂ ਨੇ ਦੱਸਿਆ ਕਿ ਅਗਲੀ ਰਿਹਰਸਲ 22 ਜਨਵਰੀ ਨੂੰ ਕਰਵਾਈ ਜਾਵੇਗੀ, ਜਿਸ ਵਿਚ ਸਾਰੇ ਭਾਗੀਦਾਰਾਂ ਦੀ ਹਾਜ਼ਰੀ ਲਾਜ਼ਮੀ ਹੋਵੇਗੀ | ਪ੍ਰਸ਼ਾਸਨ ਨੇ ਸਮੂਹ ਭਾਗੀਦਾਰਾਂ ਨੂੰ ਸਮੇਂ ਦੀ ਪਾਬੰਦੀ ਅਤੇ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਆਜ਼ਾਦੀ ਦਿਹਾੜੇ ਦੇ ਸਮਾਰੋਹ ਨੂੰ ਕਾਮਯਾਬ ਬਣਾਇਆ ਜਾ ਸਕੇ |

ਪਿਛਲੀ ਖ਼ਬਰ ਟਰੈਫਿਕ ਪੁਲਿਸ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਪ੍ਰੀਖਿਆਵਾਂ ਦੇ ਦਿਨਾਂ 'ਚ ਅਧਿਆਪਕ ਸਕੂਲਾਂ ਤੋਂ ਬਾਹਰ ਦੇ ਕੰਮਾਂ 'ਚ ਉਲਝਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।