ਸੰਦੌੜ, ਮਲੇਰਕੋਟਲਾ 21 ਜਨਵਰੀ (ਜਸਵੀਰ ਸਿੰਘ ਜੱਸੀ, ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਲੇਰਕੋਟਲਾ ਦੇ ਉੱਘੇ ਕਾਰੋਬਾਰੀ, ਸਮਾਜ ਸੇਵੀ ਅਤੇ ਉੱਘੇ ਵਾਤਾਵਰਨ ਪ੍ਰੇਮੀ ਬਾਪੂ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ.ਐਸ ਗਰੁੱਪ ਨੂੰ ਪਿਛਲੇ ਦਿਨੀਂ ਇੰਟਰਨੈਸ਼ਨਲ ਸੰਸਥਾ ਡੀ.ਆਈ.ਵੀ ਈਵੈਂਟ ਵਲੋਂ ਕਰਵਾਏ ਸਰਕਾਰੇ-ਏ-ਖਾਲਸਾ ਐਵਾਰਡ ਦੌਰਾਨ ਪੰਜਾਬ ਦੀਆਂ ਉਨ੍ਹਾਂ 13 ਸ਼ਖ਼ਸੀਅਤਾਂ ਦੇ ਨਾਲ ਸਨਮਾਨ ਕੀਤਾ ਗਿਆ ਜਿਨ੍ਹਾਂ ਵਲੋਂ ਆਪਣੀ ਮਿਹਨਤ ਦੇ ਬਲਬੂਤੇ 'ਤੇ ਕਾਮਯਾਬੀ ਪ੍ਰਾਪਤ ਕੀਤੀ ਜਿਨ੍ਹਾਂ ਸ਼ਖ਼ਸੀਅਤਾਂ ਵਲੋਂ ਸਮਾਜ ਸੇਵਾ ਦੇ ਖੇਤਰ ਦੇ ਵਿਚ ਵਡਮੁੱਲਾ ਯੋਗਦਾਨ ਪਾਇਆ ਗਿਆ, ਉਸੇ ਲੜੀ ਤਹਿਤ ਪਿਛਲੇ ਲੰਮੇ ਸਮੇਂ ਤੋਂ ਵਾਤਾਵਰਨ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਅਤੇ ਸਮਾਜ ਸੇਵਾ ਦੇ ਖੇਤਰ ਦੇ ਵਿਚ ਪਾਏ ਯੋਗ ਦਾਨ ਲਈ ਬਾਪੂ ਸ. ਇੰਦਰਜੀਤ ਸਿੰਘ ਮੁੰਡੇ ਨੂੰ ਸਰਕਾਰ ਏ ਖ਼ਾਲਸਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਸਨਮਾਨ ਕਰਨ ਮੌਕੇ ਵਿਧਾਨ ਸਭਾ ਪੰਜਾਬ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਕਾਰ ਸੇਵਾ ਵਾਲੇ ਬਾਬਾ ਸੁੱਖਾ ਸਿੰਘ ਸਰਹਾਲੀ ਵਾਲੇ ਵਲੋਂ ਐਵਾਰਡ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਇੰਦਰਜੀਤ ਸਿੰਘ ਮੁੰਡੇ ਦੇ ਸਹਿਯੋਗੀ ਸ. ਮਨਦੀਪ ਸਿੰਘ ਖ਼ੁਰਦ ਮੁੱਖ ਸੇਵਾਦਾਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਕਿਹਾ ਕਿ ਜਿੱਥੇ ਪਹਿਲਾਂ ਵੱਖ-ਵੱਖ ਸੰਸਥਾਵਾਂ ਵਲੋਂ ਸ. ਇੰਦਰਜੀਤ ਸਿੰਘ ਮੁੰਡੇ ਨੂੰ ਇੰਟਰਨੈਸ਼ਨਲ ਪੀਸ ਅਐਵਾਰਡ, ਗਲੋਬਲ ਇਨਵਾਇਰਨਮੈਂਟ ਅ ਐਵਾਰਡ ਅਤੇ ਇੰਟਰਨੈਸ਼ਨਲ ਇਨਵਾਇਰਨਮੈਂਟ ਐਵਾਰਡ, ਲਾਈਫਟਾਈਮ ਅਚੀਵਮੈਂਟ ਐਵਾਰਡ ਵਿਚ ਸਨਮਾਨਿਤ ਕੀਤਾ ਗਿਆ ਉੱਥੇ ਹੀ ਹੁਣ ਇੰਟਰਨੈਸ਼ਨਲ ਸੰਸਥਾ ਡੀ.ਆਈ.ਵੀ ਈਵੈਂਟ ਵਲੋਂ ਸਰਕਾਰ-ਏ-ਖਾਲਸਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਜੋ ਕਿ ਜ਼ਿਲ੍ਹਾ ਮਲੇਰਕੋਟਲਾ ਅਤੇ ਕੇ.ਐਸ. ਗਰੁੱਪ ਲਈ ਦੇ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ | ਇਸ ਮੌਕੇ ਸੰਸਥਾ ਦੇ ਸੀ.ਈ.ਓ ਮਨਜਿੰਦਰ ਸਿੰਘ, ਅਮਨਦੀਪ ਸਿੰਘ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ, ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਧਾਰਮਿਕ ਰਾਜਨੀਤਕ ਤੇ ਸਮਾਜ ਸੇਵੀ ਸ਼ਖ਼ਸੀਅਤਾਂ ਹਜ਼ਾਰ ਸਨ |