17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੁਰਮਤਿ ਸਮਾਗਮ ਅੱਜ ਤੋਂ <br/>

ਅਜੀਤ ਡੈਸਕ 22-01-2026
ਸੰਦੌੜ, 21 ਜਨਵਰੀ (ਜਸਵੀਰ ਸਿੰਘ ਜੱਸੀ) - ਧੰਨ ਧੰਨ ਬਾਬੇ ਸਿੰਘ ਸ਼ਹੀਦ ਸੇਵਾ ਐਂਡ ਵੈੱਲਫੇਅਰ ਸੋਸਾਇਟੀ ਪਿੰਡ ਅਬਦੁੱਲਾਪੁਰ ਚੁਹਾਣੇ ਵਲੋਂ ਵੱਡੇ ਘੱਲੂਘਾਰੇ ਦੇ 35 ਹਜ਼ਾਰ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ 7 ਰੋਜ਼ਾ ਗੁਰਮਤਿ ਸਮਾਗਮ 22 ਜਨਵਰੀ ਤੋਂ 28 ਜਨਵਰੀ ਤੱਕ ਗੁਰਦੁਆਰਾ ਧੰਨ ਧੰਨ ਬਾਬੇ ਸਿੰਘ ਸ਼ਹੀਦ ਪਿੰਡ ਅਬਦੁੱਲਾਪੁਰ ਚੁਹਾਣੇ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਚੁਹਾਣੇ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ 22 ਜਨਵਰੀ ਨੂੰ ਸਵੇਰੇ ਨਗਰ ਕੀਰਤਨ ਸਜਾਇਆ ਜਾਵੇਗਾ ਉਪਰੰਤ ਸ੍ਰੀ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਜਾਵੇਗੀ ਅਤੇ ਹਰ ਰੋਜ਼ ਸ਼ਾਮ ਨੂੰ 7 ਵਜੇ ਤੋਂ 10 ਵਜੇ ਤੱਕ ਗੁਰਬਾਣੀ ਕੀਰਤਨ ਦੇ ਪ੍ਰਵਾਹ ਚਲਾਏ ਜਾਣਗੇ ਜਿਸ ਦੌਰਾਨ ਹਰ ਰੋਜ਼ ਵੱਖ-ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਰਾਗੀ ਢਾਡੀ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਵੱਡੇ ਘੱਲੂਘਾਰੇ ਦੇ ਸਿੰਘਾਂ ਸ਼ਹੀਦਾਂ ਦੇ ਇਤਿਹਾਸ ਸਬੰਧੀ ਚਾਨਣਾ ਪਾਉਣਗੇ | ਉਨ੍ਹਾਂ ਕਿਹਾ 26 ਜਨਵਰੀ ਵਾਲੇ ਦਿਨ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ ਜਿਸ ਵਿਚ ਸੰਗਤਾਂ ਨੂੰ ਕਕਾਰ ਬਿਲਕੁਲ ਭੇਟਾ ਰਹਿਤ ਦਿੱਤੇ ਜਾਣਗੇ ਨਾਲ ਹੀ 28 ਜਨਵਰੀ ਨੂੰ ਸਮੁੱਚੇ ਸਮਾਗਮ ਦੀ ਸਮਾਪਤੀ ਮੌਕੇ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੱਤ ਰੋਜ਼ਾ ਗੁਰਮਤਿ ਸਮਾਗਮ ਵਿਚ ਹਾਜ਼ਰੀਆਂ ਲਗਵਾ ਕੇ ਆਪਣੇ ਸਮੇਂ ਅਤੇ ਸਵਾਸਾਂ ਨੂੰ ਸਫਲਾ ਕਰਨ ਦੀ ਕਿਰਪਾਲਤਾ ਕਰੋ |

ਪਿਛਲੀ ਖ਼ਬਰ ਸੁਖਬੀਰ ਬਾਦਲ ਨੇ ਨੌਜਵਾਨ ਟਕਸਾਲੀ ਅਕਾਲੀ ਆਗੂ ਸਰਨਾ ਚੱਠਾ ਨੂੰ ਦਿੱਤਾ 'ਸਿਆਸੀ ਥਾਪੜਾ' ਅਗਲੀ ਖ਼ਬਰ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਸਰਕਾਰ-ਏ-ਖ਼ਾਲਸਾ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।