17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਬ ਕਮੇਟੀ ਦੀ ਮੀਟਿੰਗ 29 ਨੂੰ-ਧਰਨਾ ਕੀਤਾ ਮੁਲਤਵੀ <br/>

ਅਜੀਤ ਡੈਸਕ 22-01-2026
ਸੰਗਰੂਰ, 21 ਜਨਵਰੀ (ਅਮਨਦੀਪ ਸਿੰਘ ਬਿੱਟਾ) - ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਦੇ ਪੈੱ੍ਰਸ ਸਕੱਤਰ ਦਵਿੰਦਰ ਸਿੰਘ ਨਾਭਾ ਨੇ ਦੱਸਿਆ ਕਿ 21 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਬਾਹਰ ਧਰਨਾ ਅੱਜ ਮੁਲਤਵੀ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ 29 ਜਨਵਰੀ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਤੈਅ ਹੋਣ ਉਪਰੰਤ ਇਹ ਫ਼ੈਸਲਾ ਕੀਤਾ ਗਿਆ ਹੈ | ਇਹ ਧਰਨਾ ਜਲ ਸਪਲਾਈ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਦੀ ਵਿਭਾਗ ਵਿਚ ਪੱਕੇ ਕਰਨ ਸਬੰਧੀ, ਤਨਖ਼ਾਹਾਂ ਵਿਚ ਵਾਧਾ ਕਰਨ, ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਕਰ ਕੇ ਨੀਤੀ ਰੱਦ ਕਰਨ ਦੀ ਮੰਗਾਂ ਸਬੰਧੀ ਉਪਰੋਕਤ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ | ਉਨ੍ਹਾਂ ਮੰਗ ਕੀਤੀ ਕਿ ਵਰਕਰਾਂ ਦੇ ਸੁਰੱਖਿਅਤ ਇਲਾਜ ਲਈ ਉਨ੍ਹਾਂ ਨੂੰ ਜਲਦ ਵਿਭਾਗ ਵਿਚ ਪੱਕਾ ਕੀਤਾ ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਦਾ ਉਚਿੱਤ ਪਾਲਨ ਪੋਸ਼ਣ ਕਰ ਸਕਣ |

ਪਿਛਲੀ ਖ਼ਬਰ ਸੰਤ ਬਾਬਾ ਰਣਜੀਤ ਸਿੰਘ ਵਿਰੱਕਤ ਦੇ ਜਨਮ ਦਿਨ ਸੰਬੰਧੀ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸੁਖਬੀਰ ਬਾਦਲ ਨੇ ਨੌਜਵਾਨ ਟਕਸਾਲੀ ਅਕਾਲੀ ਆਗੂ ਸਰਨਾ ਚੱਠਾ ਨੂੰ ਦਿੱਤਾ 'ਸਿਆਸੀ ਥਾਪੜਾ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।