17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਲੇਰਕੋਟਲਾ ਪੁਲਿਸ ਨੇ ਆਪ੍ਰੇਸ਼ਨ 'ਪ੍ਰਹਾਰ' ਤਹਿਤ ਕੀਤੀ ਵੱਡੀ ਕਾਰਵਾਈ - ਜ਼ਿਲ੍ਹਾ ਪੁਲਿਸ ਮੁਖੀ <br/>

ਅਜੀਤ ਡੈਸਕ 22-01-2026
ਮਲੇਰਕੋਟਲਾ, 21 ਜਨਵਰੀ (ਸਰੌਦ, ਜੈਨ, ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ 'ਅਪ੍ਰੇਸ਼ਨ ਪ੍ਰਹਾਰ' ਤਹਿਤ ਜ਼ਿਲ੍ਹਾ ਪੁਲਿਸ ਮਲੇਰਕੋਟਲਾ ਵਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ | ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 7 ਗਜ਼ਟਿਡ ਅਫ਼ਸਰਾਂ ਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆਂ ਅਤੇ 1 ਘੋਸ਼ਿਤ ਅਪਰਾਧੀ (ਪੀ.ਓ) ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜ਼ਿਲੇ੍ਹ ਵਿਚ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਕਿਸੇ ਵੀ ਕੀਮਤ 'ਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਜਿਹੀਆਂ ਮੁਹਿੰਮਾਂ ਹੋਰ ਤੇਜ਼ੀ ਨਾਲ ਜਾਰੀ ਰਹਿਣਗੀਆਂ ਤਾਂ ਜੋ ਜ਼ਿਲੇ੍ਹ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਇਆ ਜਾ ਸਕੇ | ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਲੇਰਕੋਟਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗੈਂਗਸਟਰਾਂ / ਮਾੜੇ ਅਨਸਰਾਂ ਖ਼ਿਲਾਫ਼ ਠੋਸ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ |

ਪਿਛਲੀ ਖ਼ਬਰ ਟਰੈਫ਼ਿਕ ਸਮੱਸਿਆ ਸੰਬੰਧੀ ਅਹਿਮਦਗੜ੍ਹ ਨਗਰ ਕੌਂਸਲ ਅਧਿਕਾਰੀ ਤੇ ਟਰੈਫ਼ਿਕ ਪੁਲਿਸ ਸੁੱਤੀਕੁੰਭ ਕਰਨੀ ਨੀਂਦ <br/> ਅਗਲੀ ਖ਼ਬਰ ਸਮਾਜ ਸੇਵੀ ਦਰਸ਼ਨ ਸਿੰਘ ਨੂੰ ਸਦਮਾ-ਪਿਤਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।