03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਨਿਤਿਨ ਨਬੀਨ ਦੀ ਪ੍ਰਧਾਨਗੀ ਹੇਠ ਭਾਜਪਾ ਹੋਰ ਮਜ਼ਬੂਤ ਹੋਵੇਗੀ-ਅਨੁਰਾਗ ਵਰਮਾ <br/>

ਅਜੀਤ ਡੈਸਕ 24-01-2026
ਮਲੇਰਕੋਟਲਾ, 23 ਜਨਵਰੀ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ) - ਸਥਾਨਕ ਆਰ.ਐਸ.ਐਸ ਵਰਕਰ ਸ੍ਰੀ ਅਨੁਰਾਗ ਵਰਮਾ ਨੇ ਭਾਜਪਾ ਦੇ ਨਵੇਂ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਨੂੰ ਵਧਾਈ ਦਿੱਤੀ | ਅਨੁਰਾਗ ਵਰਮਾ ਨੇ ਕਿਹਾ ਕਿ ਸ੍ਰੀ ਨਿਤਿਨ ਨਬੀਨ ਦੇ ਪ੍ਰਧਾਨ ਬਣਨ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਭਾਜਪਾ ਇੱਕ ਅਜਿਹੀ ਪਾਰਟੀ ਹੈ ਜਿੱਥੇ ਇੱਕ ਛੋਟਾ ਕਾਰਜਕਰਤਾ ਵੀ ਪਾਰਟੀ ਪ੍ਰਧਾਨ ਨੂੰ ਆਸਾਨੀ ਨਾਲ ਮਿਲ ਸਕਦਾ ਹੈ ਅਤੇ ਪਾਰਟੀ ਵਿਚ ਹਰ ਵਰਕਰ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਂਦਾ ਹੈ | ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਵਲੋਂ ਕੀਤੇ ਜਾ ਰਹੇ ਬੇਮਿਸਾਲ ਕੰਮਾਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਵੀ ਪੰਜਾਬ ਵਿਚ ਭਾਜਪਾ ਦੀ ਸਰਕਾਰ ਵੇਖਣ ਨੂੰ ਉਤਸ਼ਾਹਿਤ ਹਨ ਅਤੇ ਪੰਜਾਬ ਵਿਚ ਆਉਣ ਵਾਲੀ ਸਰਕਾਰ ਭਾਜਪਾ ਦੀ ਹੀ ਹੋਵੇਗੀ |

ਪਿਛਲੀ ਖ਼ਬਰ ਧਾਰਮਿਕ ਪ੍ਰੋਗਰਾਮ ਦੌਰਾਨ ਰਾਮ ਭਗਤਾਂ ਨੇ ਦੀਵੇ ਤੇ ਮੋਮਬਤੀਆਂ ਜਗਾ ਕੇ ਮਨਾਈ ਖ਼ੁਸ਼ੀ <br/> ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਹਾਰਾ ਟਰੱਸਟ ਖਨੌਰੀ ਨੂੰ ਡੈੱਡ ਬਾਡੀ ਰੱਖਣ ਲਈ ਫਰੀਜ਼ਰ ਕੀਤਾ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।