03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਗਣਤੰਤਰ ਦਿਵਸ 'ਤੇ ਪੂਰੇ ਦੇਸ਼ ਵਿਚ ਟਰੈਕਟਰ ਮਾਰਚ ਕਰਨ ਦਾ ਕਿਸਾਨ ਆਗੂਆਂ ਕੀਤਾ ਫੈਸਲਾ <br/>

ਅਜੀਤ ਡੈਸਕ 24-01-2026
ਭਵਾਨੀਗੜ੍ਹ, 23 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਜਨਵਰੀ ਨੂੰ ਪੂਰੇ ਦੇਸ਼ ਵਿਚ ਤਹਿਸੀਲ ਅਤੇ ਬਲਾਕ ਪੱਧਰ 'ਤੇ ਟਰੈਕਟਰ ਮਾਰਚ ਕੱਢੇ ਜਾਣਗੇ, ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦੇ ਜਰਨਲ ਸਕੱਤਰ ਜਸਵੀਰ ਸਿੰਘ ਗੱਗੜਪੁਰ, ਬਲਾਕ ਖ਼ਜ਼ਾਨਚੀ ਬਲਵਿੰਦਰ ਸਿੰਘ ਘਨੌੜ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋੰਦਾ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ, ਬਲਾਕ ਆਗੂ ਸੁਖਬੀਰ ਸਿੰਘ, ਗੁਰਧਿਆਨ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਗਿਆਨ ਸਿੰਘ ਭਵਾਨੀਗੜ੍ਹ , ਜਸਪਾਲ ਸਿੰਘ ਘਰਾਚੋਂ ਅਤੇ ਜਮਹੂਰੀ ਕਿਸਾਨ ਸਭਾ ਦੇ ਮਹਿੰਦਰ ਸਿੰਘ ਘਰਾਚੋਂ ਅਤੇ ਬੇਅੰਤ ਸਿੰਘ ਘਰਾਚੋਂ ਨੇ ਸਾਂਝੀ ਮੀਟਿੰਗ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨ ਕਾਲੇ ਕਾਨੂੰਨ ਕਾਰਨ ਪਿਛਲੇ ਸਮੇਂ ਦੌਰਾਨ 26 ਜਨਵਰੀ ਨੂੰ ਦਿੱਲੀ ਵਿੱਚ ਕੀਤੇ ਟਰੈਕਟਰ ਮਾਰਚ ਕੀਤੇ ਗਏ ਸਨ | ਉਸ ਸਮੇਂ ਤੋਂ ਲਗਾਤਾਰ ਸੰਯੁਕਤ ਕਿਸਾਨ ਮੋਰਚੇ ਵਲੋਂ ਹਰ ਸਾਲ ਇਹ ਸੰਘਰਸ਼ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਨਵੇਂ-ਨਵੇਂ ਕਾਨੂੰਨ ਬਣਾਏ ਜਾ ਰਹੇ ਹਨ, ਜਿਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਟਰੈਕਟਰ ਮਾਰਚ ਸਥਾਨਕ ਬਲਾਕ ਦੇ 2 ਥਾਵਾਂ ਤੋਂ ਸ਼ੁਰੂ ਕੀਤੇ ਜਾਣਗੇ, ਇਸ ਤਹਿਤ ਇਕ ਟਰੈਕਟਰ ਮਾਰਚ ਪਿੰਡ ਘਰਾਚੋਂ ਤੋਂ ਸ਼ੁਰੂ ਕੀਤਾ ਜਾਵੇਗਾ ਜਦੋਂ ਕਿ ਦੂਜਾ ਟਰੈਕਟਰ ਮਾਰਚ ਨਦਾਮਪੁਰ ਤੋਂ ਸ਼ੁਰੂ ਕਰਦਿਆਂ ਮੁੱਖ ਮਾਰਗ ਤੋਂ ਭਵਾਨੀਗੜ੍ਹ ਦੀ ਅਨਾਜ ਮੰਡੀ ਆ ਕੇ ਸੰਘਰਸ਼ੀ ਨਾਰਿਆਂ ਨਾਲ ਸਮਾਪਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਦੀ ਟੀਮ ਨੇ ਦੁੱਧ ਅਤੇ ਸਰੋਂ੍ਹ ਦੇ ਤੇਲ ਦੇ ਸੈਂਪਲ ਭਰੇ <br/> ਅਗਲੀ ਖ਼ਬਰ ਸਬ-ਇੰਸਪੈਕਟਰ ਬਲਜੀਤ ਸਿੰਘ ਬਣੇ ਥਾਣਾ ਲੌਂਗੋਵਾਲ ਦੇ ਐਸ.ਐੱਚ.ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।