11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੁਲਿਸ ਨੇ ਕੱਢਿਆ ਫਲੈਗ ਮਾਰਚ <br/>

ਅਜੀਤ ਡੈਸਕ 25-01-2026
ਲਹਿਰਾਗਾਗਾ, 24 ਜਨਵਰੀ (ਅਸ਼ੋਕ ਗਰਗ) - ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ 77ਵੇਂ ਗਣਤੰਤਰਤਾ ਦਿਵਸ 26 ਜਨਵਰੀ 2026 ਨੂੰ ਲੈ ਕੇ ਸ਼ਹਿਰ ਅਤੇ ਇਲਾਕੇ ਅੰਦਰ ਅਮਨ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਵਲੋਂ ਸ਼ਹਿਰ ਅੰਦਰ ਡੀ.ਐਸ.ਪੀ ਰਣਬੀਰ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਪੈਦਲ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਡੀ.ਐਸ.ਪੀ ਰਣਬੀਰ ਸਿੰਘ ਨੇ ਕਿਹਾ ਕਿ ਫਲੈਗ ਮਾਰਚ ਕੱਢਣ ਦਾ ਮੁੱਖ ਉਦੇਸ਼ ਲੋਕਾਂ ਵਿਚ ਅਮਨ ਸ਼ਾਂਤੀ ਦੀ ਭਾਵਨਾ ਪੈਦਾ ਕਰ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਸੰਦੇਸ਼ ਦੇਣਾ ਹੈ ਕਿ ਪੁਲਿਸ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ੇਗੀ ਨਹੀਂ, ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਲੈ ਕੇ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ 'ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਲਹਿਰਾ ਪੁਲਿਸ ਵਲੋਂ ਪਿਛਲੇ ਸਮੇਂ ਨਸ਼ਾ ਸਮਗਲਰਾਂ ਅਤੇ ਜੂਏ, ਸੱਟੇ ਦਾ ਕੰਮ ਕਰਨ ਵਾਲਿਆਂ ਵਿਰੁੱਧ ਵੱਡੇ ਪੱਧਰ ਤੇ ਕਾਰਵਾਈ ਕੀਤੀ ਗਈ ਹੈ |

ਪਿਛਲੀ ਖ਼ਬਰ ਆਯੁਰਵੈਦਿਕ ਵਿਭਾਗ ਵਲੋਂ ਆਯੁਸ਼ ਕੈਂਪ ਆਯੋਜਿਤ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਟਰੈਕਟਰ ਮਾਰਚ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।