13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਐਨ.ਪੀ.ਐਸ.ਕਟੌਤੀ ਬੰਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ <br/>

ਅਜੀਤ ਡੈਸਕ 25-01-2026
ਸੁਨਾਮ ਊਧਮ ਸਿੰਘ ਵਾਲਾ, 24 ਜਨਵਰੀ (ਭੁੱਲਰ, ਧਾਲੀਵਾਲ) - ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ ਉਪਰੰਤ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ, ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ ਸੰਗਰੂਰ, ਦਵਿੰਦਰ ਸਿੰਘ ਸੁਨਾਮ, ਸੁਰਿੰਦਰ ਸਿੰਘ, ਹਰਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਕਿਲ੍ਹਾ ਆਦਿ ਨੇ ਪ੍ਰੈਸ ਬਿਆਨ ਜਰੀਏ ਕਿਹਾ ਕਿ ਪੰਜਾਬ ਸਰਕਾਰ ਵਲੋਂ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਦੇ ਰੋਸ ਵਜੋਂ ਗਣਤੰਤਰ ਦਿਵਸ ਮੌਕੇ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਤਿਰੰਗਾ ਝੰਡਾ ਲਹਿਰਾਉਣ ਸਮੇਂ ਪੰਜਾਬ ਸਰਕਾਰ ਦੇ ਨਾਂਅ ਰੋਸ ਪੱਤਰ ਭੇਜੇ ਜਾਣਗੇ | ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ 'ਤੇ ਮੁਲਾਜ਼ਮਾਂ ਨਾਲ ਧੋਖਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2021 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ 2 ਲੱਖ ਐਨ.ਪੀ.ਐਸ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀ.ਪੀ.ਐਫ ਖਾਤਾ ਨਹੀਂ ਖੋਲਿ੍ਹਆ ਗਿਆ, ਜਦੋਂ ਕਿ ਰਾਜਸਥਾਨ, ਛੱਤੀਸਗੜ੍ਹ, ਝਾੜਖੰਡ, ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਵਲੋਂ ਨਵੀਂ ਪੈਨਸ਼ਨ ਸਕੀਮ ਬੰਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਗਈ ਹੈ | ਆਗੂਆਂ ਨੇ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੂਜੇ ਸੂਬਿਆਂ 'ਚ ਜਾ ਕੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਪ੍ਰਚਾਰ ਤਾਂ ਜ਼ੋਰ ਸ਼ੋਰ ਨਾਲ ਕਰ ਰਹੀ ਹੈ ਪਰ ਦੂਜੇ ਪਾਸੇ ਪੰਜਾਬ ਦੇ ਐਨ.ਪੀ.ਐਸ ਮੁਲਾਜ਼ਮਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ | ਜਿਸ ਨੂੰ ਲੈ ਕੇ ਪੰਜਾਬ ਦੇ ਐਨ.ਪੀ.ਐਸ ਮੁਲਾਜ਼ਮਾਂ 'ਚ ਕਾਫੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਜਾ ਰਹੀ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਤੋਂ 1972 ਦੇ ਪੈਨਸ਼ਨ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ |

ਪਿਛਲੀ ਖ਼ਬਰ ਖੱਤਰੀ ਸਭਾ ਅਤੇ ਰਾਮਬਾਗ ਕਮੇਟੀ ਨੇ ਵੀਰ ਹਕੀਕਤ ਰਾਏ ਦਾ ਸ਼ਹੀਦੀ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਟਰੈਫਿਕ ਪੁਲਿਸ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।