13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਲੌਂਗੋਵਾਲ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ <br/>

ਅਜੀਤ ਡੈਸਕ 25-01-2026
ਲੌਂਗੋਵਾਲ, 24 ਜਨਵਰੀ (ਸ.ਸ.ਖੰਨਾ, ਵਿਨੋਦ) - ਲੌਂਗੋਵਾਲ 'ਚ ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ 'ਚ ਚੌਂਕੀ ਇੰਚਾਰਜ ਬਡਰੁੱਖਾਂ ਗੁਰਮੇਲ ਸਿੰਘ ਭੁੱਲਰ,ਥਾਣਾ ਲੌਂਗੋਵਾਲ ਦੇ ਮੁਖੀ ਬਲਜੀਤ ਸਿੰਘ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਥਾਣਾ ਮੁਖੀ ਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਜਨਵਰੀ ਗਣਤੰਤਰ ਦਿਵਸ ਨੂੰ ਧਿਆਨ 'ਚ ਰੱਖਦਿਆਂ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ, ਉਥੇ ਹੀ ਚੈਕਿੰਗ ਮੁਹਿੰਮ ਚਲਾਈ ਗਈ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੈ ਅਤੇ ਪੁਲਿਸ 24 ਘੰਟੇ ਲੋਕਾਂ ਦੀ ਸੇਵਾ 'ਚ ਹਾਜ਼ਰ ਹੈ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਨਜ਼ਰ ਵਿਚ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਕਿਸੇ ਵੀ ਸ਼ੱਕੀ ਵਸਤੂ ਨਾਲ ਖ਼ੁਦ ਛੇੜਛਾੜ ਨਾ ਕੀਤੀ ਜਾਵੇ | ਇਸ ਮੌਕੇ ਥਾਣਾ ਲੌਂਗੋਵਾਲ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਮੌਜੂਦ ਸਨ |

ਪਿਛਲੀ ਖ਼ਬਰ ਸਤਿਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 31 ਨੂੰ ਅਗਲੀ ਖ਼ਬਰ ਅਰਨੀਵਾਲਾ ਬਲਾਕ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਮਸ਼ੀਨਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।