13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਤਿਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 31 ਨੂੰ

ਅਜੀਤ ਡੈਸਕ 25-01-2026
ਸ਼ੇਰਪੁਰ, 24 ਜਨਵਰੀ (ਦਰਸ਼ਨ ਸਿੰਘ ਖੇੜੀ) - ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਸ਼ੇਰਪੁਰ ਵਿਖੇ ਗੁਰੂ ਰਵਿਦਾਸ ਦੇ 649ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 31 ਜਨਵਰੀ ਨੂੰ ਸਵੇਰੇ9 ਵਜੇ ਰਵਾਨਾ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਨਾਹਰ ਸਿੰਘ ਅਤੇ ਸੈਕਟਰੀ ਹਰਵਿੰਦਰ ਸਿੰਘ ਮਿੰਟੂ ਨੇ ਦੱਸਿਆ ਕਿ ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਘੁੰਨਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸਸ਼ੋਭਿਤ ਕਰਨਗੇ | ਉਨ੍ਹਾਂ ਕਿਹਾ ਕਿ 1 ਅਤੇ 2 ਫਰਵਰੀ ਨੂੰ ਸੰਤ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲੇ ਅਤੇ ਸੰਤ ਬਾਬਾ ਜਗਜੀਤ ਸਿੰਘ ਖਾਰੇ ਵਾਲੇ ਗੁਰਬਾਣੀ ਦੇ ਮਨੋਹਰ ਕੀਰਤਨ ਵਿਖਿਆਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਤਿੰਨ ਦਿਨ ਪੰਥ ਦੇ ਮਹਾਨ ਵਿਦਵਾਨ, ਕਥਾ ਵਾਚਕ, ਰਾਗੀ ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ |
ਪਿਛਲੀ ਖ਼ਬਰ ਗਣਤੰਤਰ ਦਿਵਸ ਮਨਾਇਆ <br/> ਅਗਲੀ ਖ਼ਬਰ ਲੌਂਗੋਵਾਲ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।