13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐੱਸ. ਤਿੜਕੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕਰਦੇ ਹੋਏ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 25-01-2026
ਮਲੇਰਕੋਟਲਾ, 24 ਜਨਵਰੀ (ਮੁਹੰਮਦ ਹਨੀਫ਼ ਥਿੰਦ, ਸਰੌਦ, ਜੈਨ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਚੋਣਾਂ ਨੂੰ ਅਮਨ-ਅਮਾਨ, ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਰਿਟਰਨਿੰਗ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਕਮ ਐਸ.ਡੀ.ਐਮ. ਮਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਕਮ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਕਮ ਐਕਸੀਅਨ ਪੀ.ਐਸ.ਪੀ.ਸੀ.ਐਲ ਇੰਜੀ. ਹਰਵਿੰਦਰ ਸਿੰਘ, ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਕਮ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤ ਅਧਿਕਾਰੀ ਮੁਕਲ ਬਾਵਾ, ਸੀ.ਡੀ.ਪੀ.ਓ. ਪਵਨ ਕੁਮਾਰ ਸਮੇਤ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੋਣ ਤਹਿਸੀਲਦਾਰ ਬਿ੍ਜ ਮੋਹਨ, ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਕਿਸੇ ਵੀ ਵੱਡੇ ਅਤੇ ਮਹੱਤਵਪੂਰਨ ਕਾਰਜ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਟੀਮ ਵਰਕ ਅਤੇ ਹਰ ਮੈਂਬਰ ਦਾ ਸਹਿਯੋਗ ਬਹੁਤ ਹੀ ਅਹਿਮ ਹੁੰਦਾ ਹੈ | ਇਸੇ ਸਦਕਾ ਹੀ ਜ਼ਿਲ੍ਹੇ ਭਰ ਵਿਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦਾ ਅਮਲ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਸਕਿਆ ਸੀ |

ਪਿਛਲੀ ਖ਼ਬਰ ਮੁਫ਼ਤ ਆਯੁਸ਼ ਕੈਂਪ 'ਚ 921 ਮਰੀਜ਼ਾਂ ਦੀ ਕੀਤੀ ਜਾਂਚ <br/> ਅਗਲੀ ਖ਼ਬਰ ਵਿੱਤ ਕਮਿਸ਼ਨ ਦੀ ਗ੍ਰਾਂਟ 'ਚੋਂ ਵਾਟਰ ਵਰਕਸਾਂ ਦੇ ਬਿਜਲੀ ਬਿਲੋ ਭਰਵਾਉਣ ਦਾ ਵਿਰੋਧ ਕਰਾਂਗੇ-ਪੰਚਾਇਤ ਯੂਨੀਅਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।