14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗਣਤੰਤਰ ਦਿਵਸ ਸਮਾਗਮ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 25-01-2026
ਬਰਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਵਲੋਂ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਬੈਠਕ ਕੀਤੀ ਗਈ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ, ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿ੍ਸ਼ਨ ਸਿੰਘ ਰੌੜੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਰਾਸ਼ਟਰੀ ਸਮਾਗਮ ਨੂੰ ਮਰਿਆਦਾ ਅਨੁਸਾਰ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਜਾਣ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ 'ਚ ਪੰਜਾਬ ਪੁਲਿਸ, ਐਨ.ਸੀ.ਸੀ. ਕੈਡੇਟਸ ਅਤੇ ਪੁਲਿਸ ਬੈਂਡ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੰਦੀ ਹੋਈ ਪਰੇਡ ਪੇਸ਼ ਕੀਤੀ ਜਾਵੇਗੀ | ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀ ਮਾਸ ਪੀ.ਟੀ. ਸ਼ੋਅ, ਦੇਸ਼ ਭਗਤੀ ਨੂੰ ਸਮਰਪਿਤ ਸਭਿਆਚਾਰਕ ਵੰਨਗੀਆਂ, ਭੰਗੜਾ ਅਤੇ ਗਿੱਧਾ ਪੇਸ਼ ਕਰਨਗੇ | ਨਾਲ ਹੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਲਈ ਚਲਾਈ ਜਾ ਰਹੀ ਲੋਕ ਪੱਖੀ ਸਕੀਮਾਂ ਨੂੰ ਦਰਸਾਉਂਦੀ ਝਾਕੀਆਂ ਗਣਤੰਤਰ ਦਿਵਸ ਮੌਕੇ ਪੇਸ਼ ਕੀਤੀਆਂ ਜਾਣਗੀਆਂ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵਲੋਂ ਸ਼ਹਿਰ 'ਚ ਗਣਤੰਤਰ ਦਿਹਾੜੇ ਮੌਕੇ ਸਵਾਗਤੀ ਗੇਟ ਲਗਾਏ ਗਏ ਹਨ | ਇਸ ਤੋਂ ਇਲਾਵਾ ਨਗਰ ਨਿਗਮ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ਼ਹਿਰ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ | ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ ਮਿਤੀ 25 ਜਨਵਰੀ ਨੂੰ ਕੀਤੀ ਜਾਵੇਗੀ | ਇਸ ਮੌਕੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਉਪ-ਮੰਡਲ

ਪਿਛਲੀ ਖ਼ਬਰ ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ ਦੇ ਨਾਬਾਲਗ ਪੁੱਤਰ ਖ਼ਿਲਾਫ਼ ਦਰਜ ਕੀਤਾ ਪਰਚਾ ਝੂਠ ਦਾ ਪੁਲੰਦਾ ਅਤੇ ਸਿਆਸਤ ਤੋਂ ਪ੍ਰੇਰ... ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਿਰਤੀ ਅਤੇ ਵਾਤਾਵਰਨ ਸੁਰੱਖਿਆ ਨੂੰ ਸਮਰਪਿਤ ਡਾਕੂਮੈਂਟਰੀ 'ਦ ਬਰਡਸਾਂਗ' ਕੀਤੀ ਰਿਲੀਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।